ਪੜਚੋਲ ਕਰੋ

ਫਿਰ ਟਲਣਗੀਆਂ ਪੰਚਾਇਤੀ ਚੋਣਾਂ ? ਸ਼੍ਰੋਮਣੀ ਕਮੇਟੀ ਨੇ ਲਿਖਿਆ ਕੈਪਟਨ ਨੂੰ ਖ਼ਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਅਜਿਹੇ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ। ਉਧਰ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਹੈ ਕਿ ਅਠਾਈ ਤਰੀਕ ਨੂੰ ਜੋੜ ਮੇਲਾ ਖਤਮ ਹੋਣ ਮਗਰੋਂ 29 ਤੋਂ 31 ਦਸੰਬਰ ਵਿਚਾਲੇ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget