ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਨਵੀਂ ਪਾਰੀ ਲਈ ਵਿੱਢੀਆਂ ਤਿਆਰੀਆਂ

ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਬਾਰੇ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2011 'ਚ ਚੁਣੇ ਗਏ ਜਨਰਲ ਹਾਊਸ ਦਾ ਪਲੇਠਾ ਜਨਰਲ ਇਜਲਾਸ ਆਉਂਦੇ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਇਸ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਸਤੰਬਰ 2011 ਵਿੱਚ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਦੇ ਅਧਾਰ 'ਤੇ ਨਵੇਂ ਜਨਰਲ ਹਾਊਸ ਦੇ ਗਠਨ ਸਬੰਧੀ 17 ਦਸੰਬਰ 2011 ਨੂੰ ਨੋਟੀਫੇਕਸ਼ਨ ਜਾਰੀ ਹੋਇਆ ਸੀ। 20 ਦਸੰਬਰ 2011 ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੁੱਲ ਬੈਂਚ ਵੱਲੋਂ ਸਹਿਜਧਾਰੀ ਵੋਟ ਖਤਮ ਕੀਤੇ ਜਾਣ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਕਾਰਨ 18 ਸੰਤਬਰ 2011 ਨੂੰ ਸ਼੍ਰੋਮਣੀ ਕਮੇਟੀ ਦਾ ਚੁਣਿਆ ਗਿਆ ਨਵਾਂ ਜਨਰਲ ਹਾਊਸ ਗੈਰ ਵਿਧਾਨਿਕ ਹੋ ਗਿਆ ਸੀ, ਕਿਉਂਕਿ ਇਸ ਹਾਊਸ ਦੀ ਚੋਣ ਵਿਚ ਸਹਿਜਧਾਰੀ ਸਿੱਖਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਦਿੱਤਾ ਗਿਆ ਸੀ। ਸ਼੍ਰੋਮਣੀ ਮੈਂਬਰਾਂ ਨੂੰ ਇਜਲਾਸ ਸਬੰਧੀ ਦਸਤੀ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਹਾਊਸ ਦੇ 185 ਮੈਂਬਰੀ ਹਾਊਸ 'ਚੋਂ 175 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਤੇ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੀ ਹਾਊਸ ਦੇ ਮੈਂਬਰ ਹੁੰਦੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੁੰਦਾ। ਦੱਸਣਯੋਗ ਹੈ ਕਿ ਕਾਨੂੰਨ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਨਵੇਂ ਹਾਊਸ ਦੇ ਪਹਿਲੇ ਇਜਲਾਸ ਦੀ ਰਸਮੀ ਅਗਵਾਈ ਅੰਮ੍ਰਿਤਸਰ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜੋ ਹੁਣ ਤੱਕ ਸਿੱਖ ਡਿਪਟੀ ਕਮਿਸ਼ਨਰ ਹੀ ਕਰਦੇ ਆਏ ਹਨ ਪਰ ਇਸ ਸਮੇਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਗੈਰ ਸਿੱਖ ਹੋਣ ਕਾਰਨ ਸਰਕਾਰ ਵੱਲੋਂ ਉਨ੍ਹਾਂ ਨੂੰ ਕੁਝ ਦਿਨਾਂ ਲਈ ਛੁੱਟੀ 'ਤੇ ਭੇਜ ਕੇ ਕਿਸੇ ਗੁਆਂਢੀ ਜ਼ਿਲ੍ਹੇ ਦੇ ਸਿੱਖ ਡਿਪਟੀ ਕਮਿਸ਼ਨਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦਾ ਐਡੀਸ਼ਨਲ ਚਾਰਜ ਦੇ ਕੇ ਇਹ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਵੱਲੋਂ ਰਸਮੀਂ ਤੌਰ 'ਤੇ ਹਾਊਸ ਦੇ ਚੇਅਰਮੈਨ ਦੀ ਚੋਣ ਕੀਤੇ ਜਾਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੋਂ ਇਲਾਵਾ 1 ਸੀਨੀਅਰ ਮੀਤ ਪ੍ਰਧਾਨ, 2 ਮੀਤ ਪ੍ਰਧਾਨਾਂ, ਇਕ ਜਨਰਲ ਸਕੱਤਰ ਤੇ 11 ਅੰਤ੍ਰਿਗ ਕੇਮਟੀ ਮੈਂਬਰਾਂ ਦੀ ਬਕਾਇਦਾ ਚੋਣ ਕੀਤੀ ਜਾਵੇਗੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget