ਪੜਚੋਲ ਕਰੋ

ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਕੁਰਸੀ ਗੋਬਿੰਦ ਸਿੰਘ ਲੌਂਗੋਵਾਲ ਕੋਲ ਹੀ ਰਹੇਗੀ। ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਪੇਸ਼ ਕੀਤਾ। ਦੂਜੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਸ ਦੀ ਤਾਇਦ ਕੀਤੀ। ਇਸ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੋ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ। ਕਾਰਜਕਾਰੀ ਮੈਂਬਰਾਂ ਵਿੱਚ ਗੁਰਮੀਤ ਸਿੰਘ ਤ੍ਰਿਲੋਕੇਵਾਲ, ਭੁਪਿੰਦਰ ਸਿੰਘ. ਜਰਨੈਲ ਸਿੰਘ, ਜਗਜੀਤ ਸਿੰਘ ਤਲਵੰਡੀ, ਖੁਸ਼ਵਿੰਦਰ ਸਿੰਘ ਭਾਟੀਆ, ਅਮਰੀਕ ਸਿੰਘ, ਜਸਵੀਰ ਕੌਰ ਜੱਫਰਵਾਲ, ਤਾਰਾ ਸਿੰਘ ਸਿੱਲਾ, ਅਮਰੀਕ ਸਿੰਘ ਕੋਟਸ਼ਮੀਰ, ਭਾਈ ਮਨਜੀਤ ਸਿੰਘ ਤੇ ਸ਼ਿੰਗਾਰਾ ਸਿੰਘ ਲੋਹੀਆ ਸ਼ਾਮਲ ਹਨ। ਯਾਦ ਰਹੇ ਇਸ ਵਾਰ ਵੀ ਪ੍ਰਧਾਨ ਤੇ ਹੋਰ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਲਿਫਾਫੇ ਵਿੱਚੋਂ ਹੀ ਨਿਕਲੇ ਹਨ। ਪਿਛਲੀ ਰਿਵਾਇਤ ਮੁਤਾਬਕ ਅਕਾਲੀ ਦਲ ਦੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਸੀ। ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਜਨਰਲ ਇਜਲਾਸ ਵਿੱਚ ਸੁਖਬੀਰ ਬਾਦਲ ਲਿਫਾਫਾ ਖੁੱਲ੍ਹੇ ਜਿਸ ਵਿੱਚ ਅਹੁਦੇਦਾਰਾਂ ਦੀ ਲਾਟਰੀ ਨਿਕਲੀ। ਸੁਖਬੀਰ ਬਾਦਲ ਪਿਛਲੇ ਕਈ ਦਿਨਾਂ ਨੂੰ ਮੈਂਬਰਾਂ ਦੀ ਨਬਜ਼ ਟੋਹ ਰਹੇ ਸੀ। ਇਸ ਲਈ ਉਨ੍ਹਾਂ ਚੰਡੀਗੜ੍ਹ ਤੇ ਅੰਮ੍ਰਿਤਸਰ ਵਿਖੇ ਮੀਟਿੰਗਾਂ ਵੀ ਕੀਤੀਆਂ ਸੀ। ਇਸ ਵਾਰ ਬਾਦਲ ਪਰਿਵਾਰ ਖਿਲਾਫ ਉੱਠੀ ਹਨੇਰੀ ਕਰਕੇ ਬਗਾਵਤ ਦਾ ਖਦਸ਼ਾ ਸੀ ਪਰ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ਵਿੱਚ ਭਰੋਸਾ ਪ੍ਰਗਟਾਇਆ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪਾਰਟੀ ਨਾਲ ਸਬੰਧਤ ਸਮੂਹ ਮੈਂਬਰਾਂ ਨੇ ਉਨ੍ਹਾਂ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕੀਤਾ ਸੀ। ਅਹੁਦੇਦਾਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਦਾ ਅਧਿਕਾਰ ਸੌਂਪਿਆ ਸੀ ਪਰ ਸੀਨੀਅਰ ਲੀਡਰਾਂ ਨਾਲ ਸਲਾਹ ਮਸ਼ਵਰੇ ਮਗਰੋਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget