ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਲੁਧਿਆਣਾ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਮੁਰਦਾਬਾਦ ਦੇ ਨਾਅਰੇ ਲਾਏ। ਕੁਝ ਮੈਂਬਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਅਰੇ ਲਾਉਂਦੇ ਇਜਲਾਸ ਤੋਂ ਬਾਹਰ ਚਲੇ ਗਏ।
ਬੈਂਸ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਦਾ ਇਸ਼ਾਰਾ ਅਕਾਲੀ ਲੀਡਰਾਂ ਵੱਲ਼ ਹੀ ਸੀ ਕਿਉਂਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਹੋਈ ਸੀ। ਇਸ ਮੌਕੇ ਬਲਵਿੰਦਰ ਸਿੰਘ ਬੈਂਸ ਨਾਲ ਮਹਿੰਦਰ ਸਿੰਘ ਹੁਸੈਨੀ ਵਾਲਾ ਹਾਊਸ ਦੀ ਕਾਰਵਾਈ ਵਿੱਚ ਹਿੱਸਾ ਲਏ ਬਗੈਰ ਵਾਪਸ ਪਰਤੇ ਤੇ ਨਾਅਰੇਬਾਜ਼ੀ ਕਰਦੇ ਇਜਲਾਸ ਨੂੰ ਵਿੱਚੇ ਛੱਡ ਦਿੱਤਾ।
ਉਧਰ, ਸੇਵਾ ਸਿੰਘ ਸੇਖਵਾਂ ਵੀ ਜਨਰਲ ਇਜਲਾਸ ਵਿੱਚੋਂ ਗ਼ੈਰ ਹਾਜ਼ਰ ਰਹੇ।