SGPC Election: ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਹਾਰਨ ਮਗਰੋਂ ਬੀਬੀ ਜਗੀਰ ਕੌਰ ਨੇ ਲਾਇਆ ਵੱਡਾ ਇਲਜ਼ਾਮ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਹਾਰਨ ਮਗਰੋਂ ਬੀਬੀ ਜਗੀਰ ਕੌਰ (Bibi Jagir Kaur) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਉੱਪਰ ਵੱਡਾ ਇਲਜ਼ਾਮ ਲਾਇਆ ਹੈ।
SGPC Election: ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਹਾਰਨ ਮਗਰੋਂ ਬੀਬੀ ਜਗੀਰ ਕੌਰ (Bibi Jagir Kaur) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਜਿੱਤ ਗਏ ਹਨ, ਜਦੋਂਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ ਹਨ।
ਇਸ ਦੌਰਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ। ਉਨ੍ਹਾਂ ਦੇ ਮੁਕਾਬਲੇ ਵਿਰੋਧੀ ਧਿਰ ਵੱਲੋਂ ਕੋਈ ਉਮੀਦਵਾਰ ਨਹੀਂ ਸੀ। ਅਵਤਾਰ ਸਿੰਘ ਫਤਿਹਗੜ੍ਹ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਚੁਣੇ ਗਏ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :