ਪੜਚੋਲ ਕਰੋ

SGPC Election: ਸੁਖਬੀਰ ਬਾਦਲ ਸਾਹਮਣੇ ਨਵੀਂ ਚੁਣੌਤੀ ! ਹੁਣ 9 ਨਵੰਬਰ ਨੂੰ ਹੋ ਸਕਦਾ ਵੱਡਾ ਧਮਾਕਾ

SGPC Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਨਵੀਂ ਚੁਣੌਤੀ ਆਣ ਖੜ੍ਹੀ ਹੈ। ਇਸ ਵਾਰ ਉਨ੍ਹਾਂ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਨਾ ਔਖਾ ਹੋ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ

SGPC Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਨਵੀਂ ਚੁਣੌਤੀ ਆਣ ਖੜ੍ਹੀ ਹੈ। ਇਸ ਵਾਰ ਉਨ੍ਹਾਂ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਨਾ ਔਖਾ ਹੋ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਅਜੇ ਤੱਕ ਕੁਝ ਸਪਸ਼ਟ ਨਹੀਂ ਹੋ ਸਕਿਆ। ਬੀਬੀ ਜਗੀਰ ਕੌਰ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਪ੍ਰਧਾਨਗੀ ਦੀ ਚੋਣ ਲੜਣਗੇ। ਹੁਣ ਜਾਂ ਤਾਂ ਸੁਖਬੀਰ ਬਾਦਲ ਨੂੰ ਬੀਬੀ ਜਗੀਰ ਕੌਰ ਦੇ ਨਾਂ ਉੱਪਰ ਹੀ ਮੋਹਰ ਲਾਉਣੀ ਪਏਗਾ ਜਾਂ ਫਿਰ ਪਾਰਟੀ ਅੰਦਰ ਨਵੀਂ ਸਫਾਬੰਦੀ ਸ਼ੁਰੂ ਹੋ ਜਾਏਗੀ।

ਦਰਅਸਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ 9 ਨਵੰਬਰ ਨੂੰ ਸੱਦੇ ਗਏ ਜਨਰਲ ਇਜਲਾਸ ਵਿੱਚ ਹੋਣ ਵਾਲੀ ਚੋਣ ਮੌਕੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਲਈ ਆਪਣਾ ਬਹੁਮਤ ਕਾਇਮ ਰੱਖਣਾ ਵੀ ਇੱਕ ਹੋਰ ਵੱਡੀ ਚੁਣੌਤੀ ਬਣ ਗਿਆ ਹੈ। ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਆਪਣੇ ਪੱਧਰ ’ਤੇ ਚੋਣ ਲੜਨ ਦੇ ਰੌਂਅ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਮਨਾਉਣ ਦਾ ਹਰ ਸੰਭਵ ਯਤਨ ਕੀਤਾ ਗਿਆ ਪਰ ਫ਼ਿਲਹਾਲ ਇਹ ਯਤਨ ਸਫ਼ਲ ਨਹੀਂ ਹੋ ਸਕੇ ਜਿਸ ਕਾਰਨ ਚੁਣੌਤੀ ਵਧਦੀ ਜਾ ਰਹੀ ਹੈ। 

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਸਣੇ ਅੰਤਰਿੰਗ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਚੋਣ ਕਰਨ ਲਈ ਨੌਂ ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸਿੱਖ ਸੰਸਥਾ ਦੀ ਸੇਵਾ ਕਰਨ ਦੀ ਆਪਣੀ ਇੱਛਾ ਪ੍ਰਗਟ ਕੀਤੀ ਹੈ ਤਾਂ ਇਸ ਵਿਚ ਕੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਉਮੀਦਵਾਰ ਦਾ ਨਾਂ ਉਸੇ ਦਿਨ ਲਿਫ਼ਾਫ਼ੇ ਵਿੱਚੋਂ ਕੱਢਣ ਦੀ ਥਾਂ ਇਕ ਜਾਂ ਦੋ ਦਿਨ ਪਹਿਲਾਂ ਐਲਾਨ ਦਿੱਤਾ ਜਾਣਾ ਚਾਹੀਦਾ ਹੈ। 

ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਬੀਬੀ ਜਗੀਰ ਕੌਰ ਵੱਲੋਂ ਹੁਣ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਆਇਆ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ 170 ਮੈਂਬਰ ਚੁਣੇ ਹੋਏ ਤੇ 15 ਮੈਂਬਰ ਨਾਮਜ਼ਦ ਹੁੰਦੇ ਹਨ। ਇਨ੍ਹਾਂ ਤੋਂ ਇਲਾਵਾ ਤਖ਼ਤਾਂ ਦੇ ਜਥੇਦਾਰ ਵੀ ਹਾਊਸ ਦੇ ਮੈਂਬਰ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ। 

ਮੌਜੂਦਾ ਜਨਰਲ ਹਾਊਸ ਵਿੱਚੋਂ ਸ਼੍ਰੋਮਣੀ ਕਮੇਟੀ ਦੇ 26 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਰ ਜਨਰਲ ਇਜਲਾਸ ਵਿਚ ਸ਼ਾਮਲ ਹੋਣ ਬਾਰੇ 157 ਮੈਂਬਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਗਪਗ 125 ਮੈਂਬਰ ਹਨ ਜਦੋਂ ਕਿ ਵਿਰੋਧੀ ਧਿਰ ਵਿੱਚ 25 ਤੋਂ 30 ਮੈਂਬਰ ਹਨ। ਮੌਜੂਦਾ ਹਾਊਸ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਸਬੰਧਤ ਕਈ ਮੈਂਬਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੀ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab ਦੇ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ
Punjab ਦੇ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ

Embed widget