SGPC Election: ਕੌਣ ਹੋਏਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ? ਅੱਜ ਜੰਗੀ ਪੱਧਰ 'ਤੇ ਜੋੜ-ਤੋੜ, ਕੱਲ੍ਹ ਹੋਏਗਾ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਇਸ ਵਾਰ ਦਿਲਚਸਪ ਹੋਣ ਵਾਲੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਨ ਤੇ ਦੂਜੇ ਪਾਸੇ ਉਨ੍ਹਾਂ ਦਾ ਮੁਕਾਬਲਾ ਬੀਬੀ ਜਗੀਰ ਕੌਰ ਨਾਲ ਹੈ।
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਇਸ ਵਾਰ ਦਿਲਚਸਪ ਹੋਣ ਵਾਲੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਨ ਤੇ ਦੂਜੇ ਪਾਸੇ ਉਨ੍ਹਾਂ ਦਾ ਮੁਕਾਬਲਾ ਬੀਬੀ ਜਗੀਰ ਕੌਰ ਨਾਲ ਹੈ। ਬੇਸ਼ੱਕ ਸ਼੍ਰੋਮਣੀ ਕਮੇਟੀ ਦੇ ਬਹੁਤੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਆਦੇਸ਼ਾਂ ਮੁਤਾਬਕ ਹੀ ਚੱਲ਼ਣਗੇ ਪਰ ਫਿਰ ਵੀ ਬੀਬੀ ਜਗੀਰ ਕੌਰ ਸੰਨ੍ਹ ਲਾ ਸਕਦੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਬੁਲਾਏ ਜਨਰਲ ਇਜਲਾਸ ਵਿੱਚ 9 ਨਵੰਬਰ ਨੂੰ ਪਰਚੀ ਰਾਹੀਂ ਵੋਟ ਪਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਪ੍ਰਸ਼ਾਸਨ ਵੱਲੋਂ ਜਨਰਲ ਇਜਲਾਸ ਵਿੱਚ ਸ਼ਾਮਲ ਹੋਣ ਲਈ ਕੁੱਲ 157 ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚੋਂ ਲਗਪਗ 30 ਤੋਂ 35 ਮੈਂਬਰ ਵਿਰੋਧੀ ਧਿਰ ਨਾਲ ਸਬੰਧਤ ਹਨ ਜਦਕਿ ਬਾਕੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ ਪਰ ਇਨ੍ਹਾਂ ਵਿੱਚੋਂ ਕੁਝ ਮੈਂਬਰ ਬੀਬੀ ਜਗੀਰ ਕੌਰ ਦੇ ਸਮਰਥਕ ਵੀ ਹਨ।
ਉਧਰ, ਪੰਥਕ ਹਲਕਿਆਂ ਵਿੱਚ ਚਰਚਾ ਹੈ ਕਿ ਇਸ ਚੋਣ ਵਿੱਚ ਬੀਬੀ ਜਗੀਰ ਕੌਰ ਨੂੰ ਵੱਡੀ ਗਿਣਤੀ ਮੈਂਬਰਾਂ ਦਾ ਸਮਰਥਨ ਮਿਲ ਸਕਦਾ ਹੈ। ਵਿਰੋਧੀ ਧਿਰ ਨਾਲ ਸਬੰਧਤ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਦਾਅਵਾ ਹੈ ਕਿ ਇਸ ਚੋਣ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਤੋਂ ਇਲਾਵਾ ਬੀਬੀ ਸਮਰਥਕ ਮੈਂਬਰ ਤੇ ਹੋਰ ਅਜਿਹੇ ਮੈਂਬਰ ਵੀ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਭੁਗਤ ਸਕਦੇ ਹਨ ਜੋ ਹੁਣ ਤੱਕ ਸਿੱਧੇ ਢੰਗ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਨਹੀਂ ਕਰ ਸਕੇ ਪਰ ਉਹ ਅੰਦਰਖਾਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਬਦਲਣ ਦੇ ਹੱਕ ਵਿੱਚ ਹਨ।
ਦੱਸ ਦਈਏ ਕਿ ਕਿ ਬੀਬੀ ਜਗੀਰ ਕੌਰ ਨੇ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਫੈਸਲਾ ਪਹਿਲਾਂ ਹੀ ਲੈ ਲਿਆ ਸੀ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਫ਼ੈਸਲੇ ’ਤੇ ਬਜ਼ਿੱਦ ਰਹੇ। ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।