ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਖਾਂ ਵਿਖਾਉਣ ਮਗਰੋਂ ਕੇਂਦਰ ਵਿੱਚ ਸੱਤਾ 'ਤੇ ਬਿਰਾਜਮਾਨ ਬੀਜੇਪੀ ਸਰਕਾਰ ਨੇ ਆਪਣੇ ਨਵੇਂ ਸਿਆਸੀ ਪੈਂਤੜੇ ਅਜਮਾਉਣੇ ਸ਼ੁਰੂ ਕਰ ਦਿੱਤੇ ਹਨ। ਮੋਦੀ ਸਰਕਾਰ ਨੇ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਚੋਣ ਕਰਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਤਹਿਤ ਹੀ ਬੁੱਧਵਾਰ ਨੂੰ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਜਸਟਿਸ ਐਸਐਸ ਸਾਰੋਂ (ਸੇਵਾ ਮੁਕਤ) ਦੀ ਨਿਯੁਕਤੀ ਕਰ ਦਿੱਤੀ ਹੈ।
ਦੱਸ ਦਈਏ ਕਿ ਸਿੱਖ ਧਿਰਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਮੰਗ ਕਰ ਰਹੀਆਂ ਸੀ ਪਰ ਅਕਾਲੀ ਦਲ ਦੇ ਸਰਕਾਰ ਅੰਦਰ ਭਾਈਵਾਲ ਹੁੰਦਿਆਂ ਮੋਦੀ ਸਰਕਾਰ ਨੇ ਇਨ੍ਹਾਂ ਵਿੱਚ ਕੋਈ ਬਹੁਤੀ ਦਿਲਚਸਪੀ ਨਹੀਂ ਵਿਖਾਈ। ਇਸ ਲਈ ਮੌਜੂਦਾ ਕਮੇਟੀ ਦਾ 2016 ਵਿੱਚ ਕਾਰਜਕਾਲ ਖਤਮ ਹੋਣ ਮਗਰੋਂ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ। ਹੁਣ ਜਦੋਂ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਨਾਲੋਂ ਨਾਤਾ ਤੋੜ ਲਿਆ ਹੈ ਤਾਂ ਮੋਦੀ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਵਿਊਂਤ ਬਣਾਈ ਹੈ।
ਹਰਸਿਮਰਤ ਦੇ ਅਸਤੀਫੇ ਮਗਰੋਂ ਬੀਜੇਪੀ ਨੇ ਕੀਤਾ ਵੱਡਾ 'ਧਮਾਕਾ'
ਦਰਅਸਲ ਸ਼੍ਰੋਮਣੀ ਅਕਾਲੀ ਦਲ ਨੂੰ ਅਸਲ ਤਾਕਤ ਸ਼੍ਰੋਮਣੀ ਕਮੇਟੀ ਰਾਹੀਂ ਹੀ ਮਿਲਦੀ ਹੈ ਕਿਉਂਕਿ ਜਿਹੜੀ ਧਿਰ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਹੋਵੇ, ਉਹ ਹੀ ਸਿੱਖਾਂ ਦੀ ਨੁਮਾਇੰਦਾ ਮੰਨੀ ਜਾਂਦੀ ਹੈ। ਇਸ ਲਈ ਬੀਜੇਪੀ ਵੀ ਇਸ ਵਾਰ ਚਾਹੇਗੀ ਕਿ ਕਿਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਥੋਂ ਨਿਕਲ ਜਾਵੇ। ਬੇਸ਼ੱਕ ਬੀਜੇਪੀ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕਦੀ ਪਰ ਉਹ ਬਾਦਲ ਵਿਰੋਧੀ ਧਿਰਾਂ ਨੂੰ ਹਮਾਇਤ ਦੇ ਕੇ ਸਿਆਸੀ ਗੇਮ ਖੇਡ ਸਕਦੀ ਹੈ।
ਯਾਦ ਰਹੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਦਾ ਸਮਾਂ ਪੰਜ ਸਾਲ ਹੈ, ਪਰ ਇਹ ਚੋਣਾਂ ਨਾ ਹੋਣ ਕਾਰਨ 2011 ਤੋਂ ਚੁਣੇ ਹੋਏ ਨੁਮਾਇੰਦੇ ਹੀ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹਨ। ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਤੰਬਰ 2011 ਵਿਚ ਹੋਈਆਂ ਸਨ ਤੇ ਚੁਣੇ ਗਏ ਹਾਊਸ ਦਾ ਕਾਰਜਕਾਲ ਪੰਜ ਸਾਲ ਦਾ ਸੀ, ਪਰ ਉਦੋਂ ਸਹਿਜਧਾਰੀ ਵੋਟਾਂ ਦੇ ਮਾਮਲੇ ਨੂੰ ਲੈ ਕੇ ਨਵੇਂ ਚੁਣੇ ਹਾਊਸ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ।
ਪ੍ਰਸਿੱਧ ਅਰਥ ਸਾਸ਼ਤਰੀ ਸਰਦਾਰਾ ਸਿੰਘ ਜੌਹਲ ਨੇ ਦੱਸੀ ਖੇਤੀ ਕਾਨੂੰਨਾਂ ਦੀ ਅਸਲੀਅਤ, ਅਕਾਲੀ ਦਲ, ਕਾਂਗਰਸ ਤੇ ਕਿਸਾਨ ਲੀਡਰਾਂ ਨੂੰ ਤਿੱਖੇ ਸਵਾਲ
ਅਦਾਲਤ ਵੱਲੋਂ ਫੈਸਲਾ ਹੋਣ ਤੱਕ ਪਿਛਲੇ ਹਾਊਸ ਨੂੰ ਹੀ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ। ਮੁੜ 2016 ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਨਾਲ ਨਵੀਂ ਹੋਈ ਚੋਣ ਨੂੰ ਮਾਨਤਾ ਮਿਲੀ ਤੇ ਨਵਾਂ ਹਾਊਸ ਬਹਾਲ ਹੋਇਆ ਪਰ ਇਸ ਦੌਰਾਨ ਪੰਜ ਸਾਲ ਦਾ ਸਮਾਂ ਲੰਘ ਚੁੱਕਾ ਸੀ। ਹੁਣ ਤਕ ਸ਼੍ਰੋਮਣੀ ਕਮੇਟੀ ਦੇ ਨਵੇਂ ਹਾਊਸ ਵਾਸਤੇ ਚੋਣਾਂ ਨਹੀਂ ਹੋਈਆਂ ਹਨ।
ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚ 170 ਮੈਂਬਰ ਚੁਣੇ ਹੋਏ ਅਤੇ 15 ਨਾਮਜ਼ਦ ਮੈਂਬਰ ਹਨ। ਪੰਜ ਤਖਤਾਂ ਦੇ ਜਥੇਦਾਰ ਵੀ ਇਸ ਹਾਊਸ ਦੇ ਮੈਂਬਰ ਹਨ। ਮੌਜੂਦਾ ਹਾਊਸ ਵਿਚੋਂ 18 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ ਦੋ ਮੈਂਬਰਾਂ ਨੇ ਅਸਤੀਫਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਾਉਣ ਵਾਸਤੇ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਖਾਂ ਵਿਖਾਉਣ ਮਗਰੋਂ ਮੋਦੀ ਸਰਕਾਰ ਦਾ ਨਵਾਂ ਪੈਂਤੜਾ
ਏਬੀਪੀ ਸਾਂਝਾ
Updated at:
08 Oct 2020 10:20 AM (IST)
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਖਾਂ ਵਿਖਾਉਣ ਮਗਰੋਂ ਕੇਂਦਰ ਵਿੱਚ ਸੱਤਾ 'ਤੇ ਬਿਰਾਜਮਾਨ ਬੀਜੇਪੀ ਸਰਕਾਰ ਨੇ ਆਪਣੇ ਨਵੇਂ ਸਿਆਸੀ ਪੈਂਤੜੇ ਅਜਮਾਉਣੇ ਸ਼ੁਰੂ ਕਰ ਦਿੱਤੇ ਹਨ। ਮੋਦੀ ਸਰਕਾਰ ਨੇ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਚੋਣ ਕਰਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਤਹਿਤ ਹੀ ਬੁੱਧਵਾਰ ਨੂੰ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਜਸਟਿਸ ਐਸਐਸ ਸਾਰੋਂ (ਸੇਵਾ ਮੁਕਤ) ਦੀ ਨਿਯੁਕਤੀ ਕਰ ਦਿੱਤੀ ਹੈ।
- - - - - - - - - Advertisement - - - - - - - - -