ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ
ਗੁਰਮੇਜ ਸਿੰਘ ਬੀਤੀ ਸ਼ਾਮ ਸੱਤ ਕੁ ਵਜੇ ਪਿੰਡ ਅਲਾਵਲਪੁਰ ਵਿੱਚ ਆਪਣੀ ਭੈਣ ਦੇ ਘਰੋਂ ਦੁੱਧ ਲੈ ਕੇ ਨਿਕਲਿਆ ਸੀ। ਜਦੋਂ ਹੀ ਉਹ ਗੋਇੰਦਵਾਲ ਸਾਹਿਬ ਮਾਰਗ 'ਤੇ ਪਹੁੰਚਿਆ ਤਾਂ ਕੁਝ ਲੋਕਾਂ ਨੇ ਉਸ ਨੂੰ ਪਿੱਛੇ ਤੋਂ ਗੋਲ਼ੀਆਂ ਮਾਰ ਦਿੱਤੀਆਂ।
ਤਰਨ ਤਾਰਨ: ਗੋਇੰਦਵਾਲ ਸਾਹਿਬ ਮਾਰਗ 'ਤੇ ਮੋਟਰਸਾਈਕਲ ਸਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਦਾ ਅਣਪਛਾਤੇ ਲੋਕਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਗੁਰਮੇਜ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਗੁਰਮੇਜ ਸਿੰਘ ਬੀਤੀ ਸ਼ਾਮ ਸੱਤ ਕੁ ਵਜੇ ਪਿੰਡ ਅਲਾਵਲਪੁਰ ਵਿੱਚ ਆਪਣੀ ਭੈਣ ਦੇ ਘਰੋਂ ਦੁੱਧ ਲੈ ਕੇ ਨਿਕਲਿਆ ਸੀ। ਜਦੋਂ ਹੀ ਉਹ ਗੋਇੰਦਵਾਲ ਸਾਹਿਬ ਮਾਰਗ 'ਤੇ ਪਹੁੰਚਿਆ ਤਾਂ ਕੁਝ ਲੋਕਾਂ ਨੇ ਉਸ ਨੂੰ ਪਿੱਛੇ ਤੋਂ ਗੋਲ਼ੀਆਂ ਮਾਰ ਦਿੱਤੀਆਂ। ਗੋਲ਼ੀਆਂ ਲੱਗਣ ਕਾਰਨ ਗੁਰਮੇਜ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਡੀਐਸਪੀ ਸਿਟੀ ਕਮਲਦੀਪ ਸਿੰਘ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਜਾਪਦਾ ਹੈ ਕਿ ਕਾਤਲਾਂ ਨੇ ਗੁਰਮੇਜ ਨੂੰ ਗੋਲ਼ੀ ਲੁੱਟ ਦੀ ਮਨਸ਼ਾ ਨਾਲ ਮਾਰੀ ਗਈ ਹੋਵੇ। ਉਹ ਜਾਂਚ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੀੜਤ ਦੇ ਪਰਿਵਾਰ ਲਈ ਇੱਕ ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਹੈ ਅਤੇ ਸਰਕਾਰ ਤੋਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਫੜਨ ਦੀ ਅਪੀਲ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement