ਪ੍ਰਾਪਤ ਜਾਣਕਾਰੀ ਮੁਤਾਬਕ ਗੁਰਮੇਜ ਸਿੰਘ ਬੀਤੀ ਸ਼ਾਮ ਸੱਤ ਕੁ ਵਜੇ ਪਿੰਡ ਅਲਾਵਲਪੁਰ ਵਿੱਚ ਆਪਣੀ ਭੈਣ ਦੇ ਘਰੋਂ ਦੁੱਧ ਲੈ ਕੇ ਨਿਕਲਿਆ ਸੀ। ਜਦੋਂ ਹੀ ਉਹ ਗੋਇੰਦਵਾਲ ਸਾਹਿਬ ਮਾਰਗ 'ਤੇ ਪਹੁੰਚਿਆ ਤਾਂ ਕੁਝ ਲੋਕਾਂ ਨੇ ਉਸ ਨੂੰ ਪਿੱਛੇ ਤੋਂ ਗੋਲ਼ੀਆਂ ਮਾਰ ਦਿੱਤੀਆਂ। ਗੋਲ਼ੀਆਂ ਲੱਗਣ ਕਾਰਨ ਗੁਰਮੇਜ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਡੀਐਸਪੀ ਸਿਟੀ ਕਮਲਦੀਪ ਸਿੰਘ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਜਾਪਦਾ ਹੈ ਕਿ ਕਾਤਲਾਂ ਨੇ ਗੁਰਮੇਜ ਨੂੰ ਗੋਲ਼ੀ ਲੁੱਟ ਦੀ ਮਨਸ਼ਾ ਨਾਲ ਮਾਰੀ ਗਈ ਹੋਵੇ। ਉਹ ਜਾਂਚ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੀੜਤ ਦੇ ਪਰਿਵਾਰ ਲਈ ਇੱਕ ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਹੈ ਅਤੇ ਸਰਕਾਰ ਤੋਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਫੜਨ ਦੀ ਅਪੀਲ ਕੀਤੀ ਹੈ।