ਤੰਬਾਕੂ ਲੈਂਦਿਆਂ ਫੜਿਆ ਗਿਆ SGPC ਮੁਲਾਜ਼ਮ, ਸ਼ਿਕਾਇਤ ਤੋਂ ਬਾਅਦ ਦਿੱਤੀ ਸਖ਼ਤ ਸਜ਼ਾ
Punjab News: ਕੋਟਕਪੂਰਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਅਸਥਾਈ ਕਰਮਚਾਰੀ ਨੂੰ ਦੁਕਾਨ ਤੋਂ ਤੰਬਾਕੂ ਲੈਂਦਿਆਂ ਹੋਇਆਂ ਰੰਗੇ ਹੱਥੀਂ ਫੜਿਆ ਗਿਆ ਹੈ।

Punjab News: ਕੋਟਕਪੂਰਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਅਸਥਾਈ ਕਰਮਚਾਰੀ ਨੂੰ ਦੁਕਾਨ ਤੋਂ ਤੰਬਾਕੂ ਲੈਂਦਿਆਂ ਹੋਇਆਂ ਰੰਗੇ ਹੱਥੀਂ ਫੜਿਆ ਗਿਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਰਮਚਾਰੀ ਨੂੰ ਆਪਣੀ ਜੇਬ ਵਿੱਚੋਂ ਜ਼ਰਦਾ ਕੱਢਦਿਆਂ ਦੇਖਿਆ ਜਾ ਸਕਦਾ ਹੈ।
ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਸ਼੍ਰੋਮਣੀ ਖ਼ਾਲਸਾ ਪੰਚਾਇਤ ਦੇ ਪੰਚ ਮਨਿੰਦਰ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਰਪਿੰਦਰ ਸਿੰਘ ਨੂੰ ਕੋਟਕਪੂਰਾ ਚੌਕ 'ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਤੋਂ ਜ਼ਰਦਾ ਖਰੀਦਦਿਆਂ ਦੇਖਿਆ ਗਿਆ। ਸ਼ੱਕ ਹੋਣ 'ਤੇ ਜਥੇਬੰਦੀ ਦੇ ਮੈਂਬਰਾਂ ਨੇ ਉਸ ਨੂੰ ਮੌਕੇ 'ਤੇ ਰੋਕਿਆ ਅਤੇ ਉਸਦੀ ਤਲਾਸ਼ੀ ਲੈਣ 'ਤੇ ਉਸ ਦੀ ਜੇਬ ਵਿੱਚੋਂ ਜ਼ਰਦਾ ਬਰਾਮਦ ਹੋਇਆ।
ਵੀਡੀਓ ਵਿੱਚ, ਮੁਲਾਜ਼ਮ ਇਹ ਦਾਅਵਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਉਹ ਇਹ ਜ਼ਰਦਾ ਕਿਸੇ ਹੋਰ ਲਈ ਲੈਕੇ ਜਾ ਰਿਹਾ ਸੀ। ਹਾਲਾਂਕਿ, ਜਥੇਬੰਦੀ ਦੇ ਮੈਂਬਰਾਂ ਨੇ ਇਸ ਗੱਲ ਬਿਲਕੁਲ ਨਹੀਂ ਮੰਨੀ। ਉਨ੍ਹਾਂ ਨੇ ਤੁਰੰਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੂੰ ਜਾਣਕਾਰੀ ਦਿੱਤੀ ਗਈ। ਹੁਣ ਇਸ ਮੁਲਾਜ਼ਮ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















