ਸ੍ਰੀ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੀ ਮੰਗ ਖਾਰਜ
ਏਬੀਪੀ ਸਾਂਝਾ | 24 Nov 2018 07:31 PM (IST)
ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਨਨਕਾਣਾ ਸਾਹਿਬ ਨੂੰ ਸਿੱਖਾਂ ਦਾ ਛੇਵਾਂ ਤਖ਼ਤ ਐਲਾਨਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਖ਼ੁਦ ਗੁਰੂ ਸਾਹਿਬ ਨੇ ਨਨਕਾਣਾ ਸਾਹਿਬ ਨੂੰ ਤਖ਼ਤ ਨਹੀਂ ਬਣਾਇਆ ਤਾਂ ਅਸੀਂ ਇਹ ਫੈਸਲਾ ਲੈਣ ਵਾਲੇ ਕੌਣ ਹੁੰਦੇ ਹਾਂ। ਮੱਕੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖਾਂ ਦੇ ਪਹਿਲੇ ਤਖ਼ਤ ਵਜੋਂ ਸ੍ਰੀ ਅਕਾਲ ਤਖ਼ਤ ਦੀ ਸਥਾਪਨਾ ਕੀਤੀ ਸੀ ਤੇ ਧਰਮ ਨੂੰ ਸਿਆਸਤ ਤੋਂ ਵੱਖਰਾ ਕਰਨ ਦੀ ਰੀਤ ਚਲਾਈ ਸੀ ਪਰ ਗੁਰੂ ਸਾਹਿਬ ਨੇ ਖ਼ੁਦ ਨਨਕਾਣਾ ਸਾਹਿਬ ਨੂੰ ਤਖ਼ਤ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਸਰਨਾ ਨੂੰ ਅਜਿਹੀ ਮੰਗ ਨਹੀਂ ਕਰਨੀ ਚਾਹੀਦੀ। ਇਸ ਮੌਕੇ ਉਨ੍ਹਾਂ ਐਸਜੀਪੀਸੀ ਦੀਆਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸਤ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਸਭ ਦੇ ਮਸ਼ਵਰੇ ਤੋਂ ਬਾਅਦ ਹੀ ਪ੍ਰਧਾਨ ਦੀ ਨਿਯੁਕਤੀ ਹੁੰਦੀ ਹੈ। ਇਸੇ ਦੌਰਾਨ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੁਬਾਰਾ ਪਾਕਿਸਤਾਨ ਜਾਣ ਦਾ ਸੱਦਾ ਮਿਲਣ ਸਬੰਧੀ ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਚੰਗੇ ਮਿੱਤਰ ਹਨ।