ਪੜਚੋਲ ਕਰੋ

SGPC 'ਚ ਵਿਵਾਦਤ ਨਿਯੁਕਤੀਆਂ ਦੀ ਹੋਵੇਗੀ ਜਾਂਚ, ਨਵੇਂ ਪ੍ਰਧਾਨ ਵੱਲੋਂ ਪਲੇਠੀ ਮੀਟਿੰਗ 'ਚ ਫੈਸਲਾ

ਲੁਧਿਆਣਾ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਮੇਟੀ ਦੀ ਪਹਿਲੀ ਬੈਠਕ ਕੀਤੀ। ਦੋਰਾਹਾ ਨੇੜੇ ਗੁਰਦਵਾਰਾ ਕਟਾਣਾ ਸਾਹਿਬ ਵਿਖੇ ਹੋਈ ਇਸ ਬੈਠਕ ਵਿੱਚ ਕਈ ਫੈਸਲੇ ਲਏ ਗਏ। ਇਨ੍ਹਾਂ ਵਿੱਚ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਮਤਿ ਦੇ ਪ੍ਰਚਾਰ ਲਈ ਸੋਸ਼ਲ ਮੀਡੀਆ ਵਿੰਗ ਸਥਾਪਤ ਕਰਨ ਦੀ ਗੱਲ ਕਹੀ ਤੇ ਕਮੇਟੀ ਦੇ ਮੁਲਾਜ਼ਮਾਂ ਦੇ ਨਾਲ ਨਾਲ ਸੰਗਤ ਲਈ ਵੀ ਕਈ ਐਲਾਨ ਕੀਤੇ ਗਏ। ਮੀਟਿੰਗ ਵਿੱਚ ਲੌਂਗੋਵਾਲ ਨੇ ਬੀਤੇ ਸਮੇਂ ਦੀਆਂ ਕੁਝ ਵਿਵਾਦਤ ਨਿਯੁਕਤੀਆਂ ਦੀ ਪੜਤਾਲ ਕਰਨ ਲਈ ਨਵੀਂ ਸਬ-ਕਮੇਟੀ ਬਣਾ ਦਿੱਤੀ ਹੈ, ਜੋ 15 ਦਿਨਾਂ ਵਿੱਚ ਆਪਣੀ ਰਿਪੋਰਟ ਤਿਆਰ ਕਰਕੇ ਦੇਵੇਗੀ। ਹਾਲਾਂਕਿ, ਮੀਟਿੰਗ ਵਿੱਚ ਬੀਤੇ ਸਮੇਂ ਸਕੱਤਰ ਦੇ ਅਹੁਦੇ ਲਈ ਹੋਈ ਵਿਵਾਦਤ ਨਿਯੁਕਤੀ ਵਿੱਚ ਹਰਚਰਨ ਸਿੰਘ ਦਾ ਨਾਂ ਨਹੀਂ ਲਿਆ ਗਿਆ। ਬੈਠਕ ਵਿੱਚ ਹਰ ਸਾਲ 22 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਮਿਤ ਲੜੀਵਾਰ ਜਪੁਜੀ ਸਾਹਿਬ ਦੇ ਪਾਠ ਗਾਇਨ ਕਰਕੇ ਗੁਰਬਾਣੀ ਦਿਵਸ ਮਨਾਇਆ ਜਾਵੇਗਾ। ਪ੍ਰਧਾਨ ਨੇ ਗੁਰੂ ਘਰਾਂ ਦੇ ਪ੍ਰਬੰਧ ਨੂੰ ਦਰੁਸਤ ਕਰਨ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਆਪਣੇ ਵਿਦਿਅਕ ਅਦਾਰਿਆਂ ਬਾਰੇ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ ਤੇ ਗੁਰੂ ਘਰਾਂ ਤੇ ਵਿਦਿਅਕ ਅਦਾਰਿਆਂ ਵਿੱਚ ਅਮਲੇ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਸੀਲਿਆਂ ਦੀ ਘਾਟ ਕਾਰਨ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੀ ਰਹਿ ਜਾਣ ਵਾਲੀ ਸੰਗਤ ਲਈ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆ ਤੋਂ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ 'ਤੇ ਲੌਂਗੋਵਾਲ ਨੇ ਫਰਾਖ਼ਦਿਲੀ ਵਿਖਾਉਂਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਨਵੀਆਂ ਬੱਸਾਂ ਵੀ ਖ਼ਰੀਦ ਲਈਆਂ ਜਾਣਗੀਆਂ। ਮੀਟਿੰਗ ਵਿੱਚ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਨੂੰ ਕਮੇਟੀ ਤਰਫੋਂ 15 ਲੱਖ ਰੁਪਏ ਦਾਨ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਲਈ ਖੇਡ ਅਕੈਡਮੀਜ਼ ਬਣਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ। ਇਸ ਤੋਂ ਇਲਾਵਾ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਬਾਬਾ ਹਜ਼ਾਰਾ ਸਿੰਘ, ਗਿਆਨੀ ਬਾਦਲ ਸਿੰਘ, ਭਾਈ ਗਨੀ ਖ਼ਾਨ-ਭਾਈ ਨਬੀ ਖ਼ਾਨ, ਭਾਈ ਹਰੀ ਸਿੰਘ ਸ਼੍ਰੋਮਣੀ ਰਾਗੀ ਸਮੇਤ ਕਈ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕਰਨ ਦਾ ਪ੍ਰਸਤਾਵ ਵੀ ਪਾਸ ਹੋਇਆ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget