ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸੀ, ਉਨ੍ਹਾਂ ਨੂੰ ਇਹ ਮਦਦ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਨੇ ਅੱਜ ਮੱਧ ਪ੍ਰਦੇਸ਼ ਦੇ ਪੀੜਤ ਸਿੱਖਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਵਫ਼ਦ ਜਿਸ 'ਚ ਅੰਤ੍ਰਿੰਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰ ਵਾਲਾ, ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਸ਼ਾਮਲ ਹਨ, ਨੇ ਮੱਧ ਪ੍ਰਦੇਸ਼ ਸ਼ਿਵਪੁਰੀ ਤੇ ਕਰਾਹਲ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਿੱਖਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਫ਼ਦ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਫੋਨ ’ਤੇ ਗੱਲਬਾਤ ਕਰਕੇ ਪੀੜਤਾਂ ਲਈ 50-50 ਹਜ਼ਾਰ ਰੁਪਏ ਦੇ ਮਦਦ ਕਰਨ ਦਾ ਐਲਾਨ ਕੀਤਾ।
ਕਰਾਹਲ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਨੂੰ ਸਾਰੀ ਜਾਣਕਾਰੀ ਦਿੱਤੀ। ਮੱਧ ਪ੍ਰਦੇਸ਼ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦੇ ਕਰੀਬ ਸਿੱਖਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ 40 ਸਾਲਾਂ ਤੋਂ ਇੱਥੇ ਰਹਿ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਾਂ ਦੀ ਕੋਈ ਗੱਲ ਨਹੀਂ ਸੁਣੀ ਤੇ ਅਰਸੇ ਤੋਂ ਰਹਿ ਰਹੇ ਲੋਕਾਂ ਨੂੰ ਬੇਘਰ ਕਰ ਦਿੱਤਾ। ਭਾਈ ਗਰੇਵਾਲ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਦੀ ਮਦਦ ਲਈ ਬਾਬਾ ਤੇਗਾ ਸਿੰਘ ਕਾਰਸੇਵਾ ਵਾਲੇ ਵੀ ਉਚੇਚੇ ਯਤਨ ਕਰ ਰਹੇ ਹਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੀੜਤ ਇਲਾਕਿਆਂ ਤੱਕ ਲਿਜਾਣ 'ਚ ਸਹਾਇਤਾ ਕੀਤੀ।
ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਮਦਦ ਦਾ ਐਲਾਨ
ਏਬੀਪੀ ਸਾਂਝਾ
Updated at:
07 Jan 2020 05:48 PM (IST)
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸੀ, ਉਨ੍ਹਾਂ ਨੂੰ ਇਹ ਮਦਦ ਦਿੱਤੀ ਜਾਵੇਗੀ।
- - - - - - - - - Advertisement - - - - - - - - -