ਪੜਚੋਲ ਕਰੋ
Advertisement
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਰਿਹਾਇਸ਼ ਅਤੇ ਲੰਗਰ ਦਾ ਕੀਤਾ ਪ੍ਰਬੰਧ
Amritsar News : ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ
Amritsar News : ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਦੇਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਿੱਖ ਸੰਸਥਾ ਲੋਕਾਂ ਦੀ ਮਦਦਗਾਰ ਬਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ 25 ਤੋਂ ਵੱਧ ਗੁਰਦੁਆਰਿਆਂ ਵਿੱਚ ਕੇਂਦਰ ਬਣਾਏ ਗਏ ਹਨ।
SGPC ਵੱਲੋਂ ਲੰਗਰ ਦੀ ਸੇਵਾ ਲੈਣ ਲਈ ਨੰਬਰ ਜਾਰੀ ਕੀਤੇ ਗਏ ਹਨ। SGPC ਪ੍ਰਧਾਨ ਨੇ ਦਰਸਾਇਆ ਹੈ ਕਿ ਹੜ੍ਹ ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿਤੇ ਨੰਬਰਾਂ ਤੇ ਟੈਲੀਫੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ, SGPC ਇਸ ਮੌਕੇ ਲਈ ਹਰ ਵਕਤ ਤਿਆਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਸਿਹਤ
Advertisement