Amritsar News : ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਦੇਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।


 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਿੱਖ ਸੰਸਥਾ ਲੋਕਾਂ ਦੀ ਮਦਦਗਾਰ ਬਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ 25 ਤੋਂ ਵੱਧ  ਗੁਰਦੁਆਰਿਆਂ ਵਿੱਚ ਕੇਂਦਰ ਬਣਾਏ ਗਏ ਹਨ।

 

SGPC ਵੱਲੋਂ ਲੰਗਰ ਦੀ  ਸੇਵਾ  ਲੈਣ ਲਈ  ਨੰਬਰ  ਜਾਰੀ ਕੀਤੇ ਗਏ ਹਨ। SGPC  ਪ੍ਰਧਾਨ ਨੇ ਦਰਸਾਇਆ ਹੈ ਕਿ ਹੜ੍ਹ ਪੀੜਤਾਂ ਲਈ ਕਿਸੇ ਨੂੰ ਵੀ ਲੰਗਰ  ਦੀ ਲੋੜ  ਹੈ ਤਾਂ ਉਹ ਦਿਤੇ  ਨੰਬਰਾਂ ਤੇ  ਟੈਲੀਫੋਨ ਕਰਕੇ ਲੰਗਰ  ਸਹਾਇਤਾ ਪ੍ਰਾਪਤ  ਸਕਦਾ ਹੈ, SGPC ਇਸ ਮੌਕੇ  ਲਈ ਹਰ ਵਕਤ  ਤਿਆਰ  ਹੈ।



 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ


ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ