ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਯੂ.ਕੇ. ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ. ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ ਬਿਆਨ ਦਿੱਤਾ ਸੀ, ਜੋ ਹੁਣ ਸਾਹਮਣੇ ਆਇਆ ਹੈ। 

ਉਸ ਨੇ ਕਿਹਾ ਸੀ ਕਿ ਸਿੱਖ ਵੱਖਵਾਦੀ ਕੱਟੜਪੰਥੀਆਂ ਨੇ ਵੀ ਹਾਲ ਹੀ ਦੇ ਸਾਲਾਂ ਵਿਚ ਕਾਫੀ ਤਣਾਅ ਪੈਦਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ 19 ਨਵੰਬਰ 2021 ਨੂੰ ਯੂ.ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਵਾਸ਼ਗਿਟਨ ਡੀਸੀ ਵਿਚ ਇਕ ਭਾਸ਼ਨ ਦਿੱਤਾ ਸੀ, ਜਿਸ ਵਿਚ ਸਿੱਖਾਂ ਵਿਰੁੱਧ ਵਿਚਾਰ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਦਾ ਸੰਬੋਧਨ ਸਿੱਖ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਕੇ ਵਿਚ ਸਿੱਖਾਂ ਦਾ ਸਕਾਰਾਤਮਕ ਯੋਗਦਾਨ ਪਾਉਣ ਦਾ ਲੰਮਾ ਇਤਿਹਾਸ ਹੈ।ਕੋਵਿਡ-19 ਮਹਾਂਮਾਰੀ ਦੌਰਾਨ, ਯੂਕੇ ਸਮੇਤ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਮਾਨਵਤਾਵਾਦੀ ਯਤਨਾਂ ਵਿਚ ਵੱਡਾ ਯੋਗਦਾਨ ਪਾਇਆ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੇ ਆਪਣੀ ਮਿਹਤਨ ਨਾਲ ਵੱਖ-ਵੱਖ ਦੇਸ਼ਾਂ ਵਿਚ ਉੱਚ ਪੱਧਰ ’ਤੇ ਮੁਕਾਮ ਹਾਸਲ ਕੀਤਾ ਹੈ ਪਰ ਪਟੇਲ ਵਰਗੇ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਡੂੰਘੀ ਚਿੰਤਾ ਹੈ ਕਿ ਸੀਨੀਅਰ ਸਿਆਸਤਦਾਨਾਂ ਦੁਆਰਾ ਵੰਡਣ ਵਾਲੀ ਬੇਬੁਨਿਆਦ ਬਿਆਨਬਾਜ਼ੀ ਦੁਨੀਆਂ ਭਰ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਨੂੰ ਜਨਮ ਦੇ ਸਕਦੀ ਹੈ। 

ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਪਟੇਲ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਕੇ ਸਿੱਖ ਸਮਾਜ ਦੇ ਵਿਰੁੱਧ ਬੇਬੁਨਿਆਦ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਸਿੱਖ ਭਾਈਚਾਰੇ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ ਅਤੇ ਇਸ ਬੇਬੁਨਿਆਦ ਬਿਆਨ ਨੂੰ ਵਾਪਸ ਲੈਣ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget