ਪੜਚੋਲ ਕਰੋ

ਫੂਲਕਾ ਦਾ ਬਾਦਲਾਂ ਤੇ ਹਮਲਾ, ਕਿਹਾ ਹੁਣ SGPC ਚੋਣਾਂ ਤੋਂ ਇਲਾਵਾ ਬਾਦਲਾਂ ਕੋਲ ਨਹੀਂ ਕੋਈ ਚਾਰਾ

ਦਿੱਲੀ ਹਾਈ ਕੋਰਟ ਦੇ ਮਸ਼ਹੂਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ SGPC ਦੀਆਂ ਚੋਣਾਂ ਨੂੰ ਲੈ ਕੇ ਬਾਦਲਾਂ ਤੇ ਹਮਲਾ ਬੋਲਿਆ ਹੈ।

ਚੰਡੀਗੜ੍ਹ: ਦਿੱਲੀ ਹਾਈ ਕੋਰਟ ਦੇ ਮਸ਼ਹੂਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ SGPC ਦੀਆਂ ਚੋਣਾਂ ਨੂੰ ਲੈ ਕੇ ਬਾਦਲਾਂ ਤੇ ਹਮਲਾ ਬੋਲਿਆ ਹੈ।ਫੂਲਕਾ ਨੇ ਕਿਹਾ 2011 ਤੋਂ ਹੁਣ ਤੱਕ ਬਿਨ੍ਹਾਂ ਚੋਣਾਂ ਦੇ SGPC ਕੀਵੇਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਬਾਦਲਾਂ ਕੋਲ ਕੋਈ ਚਾਰਾ ਨਹੀਂ ਹੈ।2016 ਤੋਂ ਬਾਅਦ ਸੁਪਰੀਮ ਕੋਰਟ ਦੇ ਫੈਸਲੇ ਦਾ ਝੂਠ ਬੋਲਕੇ SGPC ਚੱਲਦੀ ਰਹੀ।ਜਦਕਿ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਕੋਈ ਫੈਸਲਾ ਹੀ ਨਹੀਂ ਸੁਣਾਇਆ ਸੀ।ਹੁਣ ਅਗਲਾ ਮਿਸ਼ਨ SGPC ਨੂੰ ਬਾਦਲਾਂ ਦੇ ਜਾਲ 'ਚ ਛੱਡਾਉਣਾ ਹੈ।ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਸਟਿਸ ਐਸਐਸ ਸਾਰੋਂ ਅਗਲੇ ਛੇ ਮਹੀਨੇ ਤੱਕ ਚੋਣਾਂ ਕਰਵਾ ਦੇਣਗੇ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਖਾਂ ਵਿਖਾਉਣ ਮਗਰੋਂ ਕੇਂਦਰ ਵਿੱਚ ਸੱਤਾ 'ਤੇ ਬਿਰਾਜਮਾਨ ਬੀਜੇਪੀ ਸਰਕਾਰ ਨੇ ਆਪਣੇ ਨਵੇਂ ਸਿਆਸੀ ਪੈਂਤੜੇ ਅਜਮਾਉਣੇ ਸ਼ੁਰੂ ਕਰ ਦਿੱਤੇ ਹਨ। ਮੋਦੀ ਸਰਕਾਰ ਨੇ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਚੋਣ ਕਰਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਤਹਿਤ ਹੀ ਬੁੱਧਵਾਰ ਨੂੰ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਜਸਟਿਸ ਐਸਐਸ ਸਾਰੋਂ (ਸੇਵਾ ਮੁਕਤ) ਦੀ ਨਿਯੁਕਤੀ ਕੀਤੀ ਗਈ ਸੀ। ਸਿੱਖ ਧਿਰਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਮੰਗ ਕਰ ਰਹੀਆਂ ਸੀ ਪਰ ਅਕਾਲੀ ਦਲ ਦੇ ਸਰਕਾਰ ਅੰਦਰ ਭਾਈਵਾਲ ਹੁੰਦਿਆਂ ਮੋਦੀ ਸਰਕਾਰ ਨੇ ਇਨ੍ਹਾਂ ਵਿੱਚ ਕੋਈ ਬਹੁਤੀ ਦਿਲਚਸਪੀ ਨਹੀਂ ਵਿਖਾਈ। ਇਸ ਲਈ ਮੌਜੂਦਾ ਕਮੇਟੀ ਦਾ 2016 ਵਿੱਚ ਕਾਰਜਕਾਲ ਖਤਮ ਹੋਣ ਮਗਰੋਂ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ। ਹੁਣ ਜਦੋਂ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਨਾਲੋਂ ਨਾਤਾ ਤੋੜ ਲਿਆ ਹੈ ਤਾਂ ਮੋਦੀ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਵਿਊਂਤ ਬਣਾਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੂੰ ਅਸਲ ਤਾਕਤ ਸ਼੍ਰੋਮਣੀ ਕਮੇਟੀ ਰਾਹੀਂ ਹੀ ਮਿਲਦੀ ਹੈ ਕਿਉਂਕਿ ਜਿਹੜੀ ਧਿਰ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਹੋਵੇ, ਉਹ ਹੀ ਸਿੱਖਾਂ ਦੀ ਨੁਮਾਇੰਦਾ ਮੰਨੀ ਜਾਂਦੀ ਹੈ। ਇਸ ਲਈ ਬੀਜੇਪੀ ਵੀ ਇਸ ਵਾਰ ਚਾਹੇਗੀ ਕਿ ਕਿਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਥੋਂ ਨਿਕਲ ਜਾਵੇ। ਬੇਸ਼ੱਕ ਬੀਜੇਪੀ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕਦੀ ਪਰ ਉਹ ਬਾਦਲ ਵਿਰੋਧੀ ਧਿਰਾਂ ਨੂੰ ਹਮਾਇਤ ਦੇ ਕੇ ਸਿਆਸੀ ਗੇਮ ਖੇਡ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget