SGPC Intimate Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਣ ਜਾ ਰਹੀ ਹੈ ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਵਾਲੀ ਹੈ। ਸ਼ੁੱਕਰਵਾਰ ਨੂੰ ਹੋਣ ਵਾਲੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਇਕੱਤਰਤਾ ਵਿਚ ਮੌਜੂਦਾ ਸਮੇਂ ਦੇ ਹਾਲਾਤ ਵਿਚ ਜਿਥੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਲੈ ਕੇ ਵਿਚਾਰ ਚਰਚਾ ਹੋਵੇਗੀ।
ਉਥੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਕਮੇਟੀ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ 'ਤੇ ਵੀ ਚਰਚਾ ਹੋਵੇਗੀ ਅਤੇ ਕੇਂਦਰ ਨੂੰ ਇਸ ਮਾਮਲੇ ਵਿਚ ਪੰਜ ਮੈਂਬਰੀ ਕਮੇਟੀ ਦਾ ਪੱਖ ਸੁਣਨ ਲਈ ਅਪੀਲ ਕੀਤੀ ਜਾਵੇਗੀ।
ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਦੀ ਅਪੀਲ ਨੂੰ ਲੈ ਫੈਸਲਾ ਕਰਨ ਲਈ 31 ਦਸੰਬਰ 2023 ਦਾ ਸਮਾਂ ਦਿੱਤਾ ਸੀ, ਪਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੇਂਦਰ ਨਾਲ ਗੱਲਬਾਤ ਕਰਨ ਵਿਚ ਹੋ ਰਹੀ ਦੇਰੀ ਕਾਰਨ ਸਮਾਂ ਵਧਾਉਣ ਲਈ ਬੇਨਤੀ ਵੀ ਕੀਤੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ