(Source: ECI/ABP News)
SGPC ਨੇ ਖਾਲਸਾ ਸਿਰਜਣਾ ਦਿਵਸ ਲਈ ਸੰਗਤਾਂ ਤੋਂ ਮੰਗੀਆਂ ਅਰਜ਼ੀਆਂ, ਏਨੀ ਤਰੀਕ ਤਕ ਜਮ੍ਹਾਂ ਕਰਵਾਓ ਪਾਸਪੋਰਟ
SGPC ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਸ਼ਰਧਾਲੂ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ, ਅਪਲਾਈ ਕਰ ਸਕਦਾ ਹੈ। ਇਹ ਬਿਨੈ-ਪੱਤਰ 31 ਦਸੰਬਰ 2021 ਤੋਂ ਪਹਿਲਾਂ ਐਸਜੀਪੀਸੀ ਦਫ਼ਤਰ ਦੇ ਯਾਤਰੀ ਵਿਭਾਗ ਨੂੰ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ।
![SGPC ਨੇ ਖਾਲਸਾ ਸਿਰਜਣਾ ਦਿਵਸ ਲਈ ਸੰਗਤਾਂ ਤੋਂ ਮੰਗੀਆਂ ਅਰਜ਼ੀਆਂ, ਏਨੀ ਤਰੀਕ ਤਕ ਜਮ੍ਹਾਂ ਕਰਵਾਓ ਪਾਸਪੋਰਟ SGPC invites applications from sangats for Khalsa Creation Day, submit passport by this date SGPC ਨੇ ਖਾਲਸਾ ਸਿਰਜਣਾ ਦਿਵਸ ਲਈ ਸੰਗਤਾਂ ਤੋਂ ਮੰਗੀਆਂ ਅਰਜ਼ੀਆਂ, ਏਨੀ ਤਰੀਕ ਤਕ ਜਮ੍ਹਾਂ ਕਰਵਾਓ ਪਾਸਪੋਰਟ](https://feeds.abplive.com/onecms/images/uploaded-images/2021/05/08/26f09464fdef5a1cf2cefde6c3e2fb8c_original.jpg?impolicy=abp_cdn&imwidth=1200&height=675)
ਵਿਸਾਖੀ ਦੇ ਦਿਹਾੜੇ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਦੇ ਹਨ। ਜੇਕਰ ਤੁਸੀਂ ਵੀ ਇਸ ਸ਼ੁਭ ਮੌਕੇ ਪਾਕਿਸਤਾਨ ਜਾਣਾ ਚਾਹੁੰਦੇ ਹੋ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਜ਼ੀਆਂ ਮੰਗੀਆਂ ਹਨ। ਇਸ ਲਈ ਪਾਸਪੋਰਟ ਲੋੜੀਂਦੇ ਦਸਤਾਵੇਜ਼ ਤੇ ਪਾਸਪੋਰਟ ਸਾਈਜ਼ ਫੋਟੋਆਂ 31 ਦਸੰਬਰ 2021 ਤੋਂ ਪਹਿਲਾਂ ਹਰਿਮੰਦਰ ਸਾਹਿਬ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਦੇਣ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ 1000 ਦੇ ਕਰੀਬ ਸ਼ਰਧਾਲੂਆਂ ਨੂੰ ਪਾਕਿਸਤਾਨ ਲਿਜਾਇਆ ਗਿਆ। ਇਸ 10 ਦਿਨਾਂ ਦੇ ਵੀਜ਼ੇ ਵਿਚ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ। ਇਸੇ ਤਰ੍ਹਾਂ ਹਰ ਸਾਲ ਖਾਲਸਾ ਸਿਰਜਣਾ ਦਿਵਸ ਮੌਕੇ ਸੰਗਤਾਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੁੰਦਾ ਹੈ।
ਪਿਛਲੇ ਸਾਲ ਬੈਚ ਕੋਰੋਨਾ ਕਾਰਨ ਪਾਕਿਸਤਾਨ ਨਹੀਂ ਜਾ ਸਕਿਆ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਪ੍ਰੈਲ 2022 'ਚ ਸਥਿਤੀ ਠੀਕ ਹੋਣ 'ਤੇ ਪਾਕਿਸਤਾਨ ਹੋਰ ਸ਼ਰਧਾਲੂਆਂ ਨੂੰ ਵੀਜ਼ਾ ਮੁਹੱਈਆ ਕਰਵਾਏਗਾ।
SGPC ਮੈਂਬਰ ਦੀ ਰਿਕਮੈਨਡੇਸ਼ਨ ਦੀ ਹੁੰਦੀ ਐ ਜ਼ਰੂਰਤ
SGPC ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਸ਼ਰਧਾਲੂ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ, ਅਪਲਾਈ ਕਰ ਸਕਦਾ ਹੈ। ਪਰ ਇਹ ਬਿਨੈ-ਪੱਤਰ 31 ਦਸੰਬਰ 2021 ਤੋਂ ਪਹਿਲਾਂ ਐਸਜੀਪੀਸੀ ਦਫ਼ਤਰ ਦੇ ਯਾਤਰੀ ਵਿਭਾਗ ਨੂੰ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ। ਇਸ ਵਾਸਤੇ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਮੈਂਬਰ ਦੀ ਸਿਫ਼ਾਰਸ਼ ਜ਼ਰੂਰੀ ਹੈ। ਸ਼ਰਧਾਲੂਆਂ ਨੂੰ ਆਪਣਾ ਪਾਸਪੋਰਟ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾਉਣੀ ਪਵੇਗੀ।
ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕਰਨ ਗਏ ਠੇਕਾ ਕਾਮੇ ਪੁਲਿਸ ਹਿਰਾਸਤ 'ਚ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)