(Source: ECI/ABP News/ABP Majha)
Punjab News: ਇੱਕ ਕੰਪਨੀ ਵਾਂਗ ਚਲਾਈ ਜਾ ਰਹੀ SGPC, ਜਿਸਦਾ Boss ਸੁਖਬੀਰ ਬਾਦਲ, ਬੀਬੀ ਜਗੀਰ ਕੌਰ ਨੇ ਫਰੋਲ ਦਿੱਤੀਆਂ ਸਾਰੀਆਂ ਪਰਤਾਂ, ਜਾਣੋ ਹੋਰ ਕੀ ਕੁਝ ਕਿਹਾ ?
ਸਿੱਖ ਲੋਕ ਲੰਬੇ ਸਮੇਂ ਤੋਂ ਚਾਹੁੰਦੇ ਸਨ ਕਿ ਸ਼੍ਰੋਮਣੀ ਕਮੇਟੀ ਵਿੱਚ ਕੁਝ ਬਦਲਾਅ ਕੀਤੇ ਜਾਣ। ਪੰਜਾਬ ਵਿੱਚ ਸਾਡੀ ਪੰਥਕ ਸਰਕਾਰ ਰਹੀ ਹੈ ਪਰ ਪੰਥਕ ਸਰਕਾਰ ਬਣਨ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਨੇ ਪੰਥਕ ਧਿਰ ਤੋਂ ਮੂੰਹ ਮੋੜ ਲਿਆ।
Punjab News: ਦੇਸ਼ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਇਆ ਹੈ। ਜਲੰਧਰ 'ਚ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਚੋਣ ਪ੍ਰਕਿਰਿਆ ਅਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਗੰਭੀਰ ਦੋਸ਼ ਲਗਾਏ।
ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸਹੀ ਢੰਗ ਨਾਲ ਚਲਾਉਣ ਦੀ ਗੱਲ ਕਹੀ। ਅੱਜ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਦਲਾਅ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਸੁਖਬੀਰ ਸਿੰਘ ਬਾਦਲ ਦੀ ਮਲਕੀਅਤ ਵਾਲੀ ਕੰਪਨੀ ਬਣ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਨੂੰ ਇੱਕ ਕੰਪਨੀ ਵਾਂਗ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਤਲ ਹੋਇਆ ਹੈ।
ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਨੇ ਕਿਹਾ- ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਕੁਝ ਸਿਆਸੀ ਲੋਕਾਂ ਨੇ ਖਤਰੇ ਵਿੱਚ ਪਾ ਦਿੱਤਾ ਹੈ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ SGPC ਵਰਗੀ ਸੰਸਥਾ ਦੇ ਮੁਖੀ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ।
ਸਿੱਖ ਲੋਕ ਲੰਬੇ ਸਮੇਂ ਤੋਂ ਚਾਹੁੰਦੇ ਸਨ ਕਿ ਸ਼੍ਰੋਮਣੀ ਕਮੇਟੀ ਵਿੱਚ ਕੁਝ ਬਦਲਾਅ ਕੀਤੇ ਜਾਣ। ਪੰਜਾਬ ਵਿੱਚ ਸਾਡੀ ਪੰਥਕ ਸਰਕਾਰ ਰਹੀ ਹੈ ਪਰ ਪੰਥਕ ਸਰਕਾਰ ਬਣਨ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਨੇ ਪੰਥਕ ਧਿਰ ਤੋਂ ਮੂੰਹ ਮੋੜ ਲਿਆ।
2015 ਵਿੱਚ ਜਦੋਂ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰ ਦਿੱਤਾ ਗਿਆ ਸੀ। ਅਜਿਹਾ ਸਿਰਫ ਰਾਜਨੀਤੀ ਕਰਕੇ ਕੀਤਾ ਗਿਆ। ਅਜਿਹੀਆਂ ਕਈ ਕਾਰਵਾਈਆਂ ਹੋ ਚੁੱਕੀਆਂ ਹਨ, ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਤਨਖਾਹੀਆਂ ਐਲਾਨੇ ਜਾਣ ਤੋਂ ਬਾਅਦ ਵੀ ਅਕਾਲੀ ਦਲ ਦੇ ਪ੍ਰਧਾਨ ਦੀ ਸ਼ਮੂਲੀਅਤ ਤੋਂ ਬਿਨਾਂ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।