ਪੜਚੋਲ ਕਰੋ

11 ਅਰਬ ਦੇ ਬਜਟ ਵਾਲੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੂੰ ਨਿਗੂਣੀਆਂ ਤਨਖ਼ਾਹਾਂ, ਤਿੰਨ ਸਾਲਾਂ ਤੋਂ ਨਹੀਂ ਹੋਇਆ ਵਾਧਾ

ਚੰਡੀਗੜ੍ਹ: ਲਗਪਗ 11 ਅਰਬ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਲਾਜ਼ਮ ਵਰਗ ਇਨ੍ਹੀਂ ਦਿਨੀਂ ਨਾਰਾਜ਼ਗੀ ਦੇ ਆਲਮ ਵਿੱਚ ਚੱਲ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਗੁਰਦੁਆਰਾ ਪ੍ਰਬੰਧ ਨੂੰ ਚਲਾਉਣ ਲਈ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਅਵਤਾਰ ਸਿੰਘ ਮੱਕੜ ਦੇ ਕਾਰਜਕਾਲ ਦੌਰਾਨ ਹੀ ਆਖਰੀ ਵਾਧਾ ਕੀਤਾ ਗਿਆ ਸੀ। ਅੱਜ ਜਿੱਥੇ ਦੇਸ਼ ਵਿੱਚ ਸੱਤਵੇਂ ਪੇਅ ਕਮਿਸ਼ਨ ਦੀਆਂ ਗੱਲਾਂ ਚੱਲ ਰਹੀਆਂ ਹਨ, ਉੱਥੇ ਕਮੇਟੀ ਅਧੀਨ ਆਉਂਦੇ ਗੁਰਦੁਆਰਿਆਂ ਵਿੱਚ ਸੇਵਾ ਕਰਦੇ ਸੇਵਾਦਾਰ ਵਰਗ ਦੀ ਸ਼ੁਰੂਆਤੀ ਤਨਖ਼ਾਹ ਮਸਾਂ 6 ਤੋਂ 8 ਹਜ਼ਾਰ ਦੇ ਕਰੀਬ ਹੈ। ਕਈਆਂ ਦੀ ਤਨਖ਼ਾਹ ਤਾਂ ਇਸ ਤੋਂ ਵੀ ਘੱਟ ਹੈ। ਇਹ ਸੇਵਾਦਾਰ ਗੁਰਦੁਆਰਾ ਸਾਹਿਬ ਦੀ ਟੇਕ ’ਤੇ ਹੀ ਆਪਣਾ ਗੁਜ਼ਾਰਾ ਕਰ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪੇਅ ਸਕੇਲ ਵੀ ਨਾਂਮਾਤਰ ਹੀ ਹਨ। ਮੁਲਾਜ਼ਮਾਂ ਨੂੰ ਇੰਨੇ ਵਿੱਚ ਹੀ ਸਬਰ ਕਰਨਾ ਪੈਂਦਾ ਹੈ। ਉੱਤੋਂ ਪਿਛਲੇ 3 ਸਾਲਾਂ ਤੋਂ ਤਨਖਾਹਾਂ ਵਿੱਚ ਵਾਧਾ ਨਾ ਹੋਣ ਕਰ ਕੇ ਮੁਲਾਜ਼ਮਾਂ ਨੂੰ ਬੇਹੱਦ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਨਖ਼ਾਹਾਂ ਵਧਣ ਦੀ ਆਸ ਸੀ ਪਰ ਮੀਟਿੰਗ ਵਿੱਚ ਕੇਵਲ ਐਸਐਸ ਕੋਹਲੀ ਐਂਡ ਐਸੋਸੀਏਟ ਕੰਪਨੀ ਦੇ ਸੇਵਾਕਾਲ ਤੇ ਮਹਿਨਤਾਨੇ ਵਿੱਚ ਹੀ ਵਾਧਾ ਕੀਤਾ ਗਿਆ। ਇਸ ਮੀਟਿੰਗ ਬਾਅਦ ਵੀ ਮੁਲਾਜ਼ਮਾਂ ਨੂੰ ਮਾਯੂਸੀ ਝੱਲਣੀ ਪਈ। ਜਾਣਕਾਰੀ ਮੁਤਾਬਕ ਕਮੇਟੀ ਹਰ ਵਰ੍ਹੇ ਇਸ ਕੰਪਨੀਂ ਨੂੰ ਇੱਕ ਕਰੋੜ ਰੁਪਏ ਦਾ ਭੁਗਤਾਨ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੈਕਸ਼ਨ 85 ਦੇ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਸਰਕਾਰ ਨੋਟੀਫਾਈਡ ਕਰਦੀ ਹੈ ਅਤੇ ਉਸ ਵੱਲੋਂ ਮੁਲਾਜ਼ਮ ਵਰਗ ਦੀਆਂ ਤਨਖ਼ਾਹਾਂ ਦਾ ਧਿਆਨ ਰੱਖਣ ਬਾਰੇ ਵੀ ਹਦਾਇਤਾਂ ਹੁੰਦੀਆਂ ਹਨ। ਇਸ ਬਾਰੇ ਕਮੇਟੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਨੌਕਰੀ ਦੇ ਡਰ ਤੋਂ ਉਹ ਆਵਾਜ਼ ਨਹੀ ਚੁੱਕ ਸਕਦੇ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget