ਪੜਚੋਲ ਕਰੋ

SGPC Meeting: ਜਥੇਦਾਰ ਗੜਗੱਜ ਦੇ ਆਦੇਸ਼ਾਂ ਨੂੰ ਮੰਨਣ ਲਈ SGPC ਹੋਈ ਪੱਬਾਂ-ਭਾਰ, ਸੰਤ ਟੇਕ ਸਿੰਘ ਨੇ ਨਹੀਂ ਸਾਂਭਿਆ ਅਹੁਦਾ, ਜਾਣੋ ਮੀਟਿੰਗ 'ਚ ਕੀ ਹੋਏ ਫ਼ੈਸਲੇ ?

ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 

SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। 

ਇਕੱਤਰਤਾ ਬਾਅਦ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।

ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 

ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ। 

ਵਿਰਕ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਹਨ। ਇਸ ਦੇ ਨਾਲ ਹੀ ਸ੍ਰੀ ਦਮਦਮਾ ਸਾਹਿਬ ਲਈ ਨਿਯੁਕਤ ਕੀਤੇ ਗਏ ਜਥੇਦਾਰ ਸੰਤ ਟੇਕ ਸਿੰਘ ਧਨੌਲਾ ਨੇ ਅਜੇ ਤੱਕ ਆਪਣੀ ਸੇਵਾ ਨਹੀਂ ਸੰਭਾਲੀ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget