ਅਕਾਲੀ ਦਲ ਦਾ SGPC ਮੈਂਬਰ ਬਲਦੇਵ ਸਿੰਘ ਚੁੰਗਾ 'ਤੇ ਵੱਡਾ ਐਕਸ਼ਨ, ਛੇ ਸਾਲਾਂ ਲਈ ਪਾਰਟੀ ਤੋਂ ਕੀਤਾ ਬਾਹਰ
ਸ੍ਰੋਮਣੀ ਅਕਾਲੀ ਦਲ ਨੇ ਸ੍ਰੋਮਣੀ ਕੇਮਟੀ (SGPC) ਦੇ ਮੈਂਬਰ ਬਲਦੇਵ ਸਿੰਘ ਚੁੰਗਾ 'ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਨੇ ਸ੍ਰੋਮਣੀ ਕੇਮਟੀ (SGPC) ਦੇ ਮੈਂਬਰ ਬਲਦੇਵ ਸਿੰਘ ਚੁੰਗਾ 'ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਇਹ ਕਾਰਵਾਈ ਬਲਦੇਵ ਸਿੰਘ ਦੇ ਉਸ ਬਿਆਨ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਚਾਅ ਕਰਦੇ ਕਿਹਾ ਸੀ ਕਿ ਮਾਨ ਗੁਰੂ ਘਰ ਅੰਦਰ ਸ਼ਰਾਬ ਪੀ ਕੇ ਨਹੀਂ ਆਏ ਸੀ।
ਸ੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਲੱਗੇ ਗੰਭੀਰ ਇਲਜ਼ਾਮਾਂ 'ਤੇ ਵੱਡਾ ਖੁਲਾਸਾ ਕੀਤਾ ਸੀ।ਬਲਦੇਵ ਸਿੰਘ ਨੇ ਕਿਹਾ ਸੀ ਕਿ ਮਾਨ 'ਤੇ ਲੱਗੇ ਆਰੋਪ ਗਲ਼ਤ ਹਨ ਉਹ ਸ਼ਰਾਬ ਪੀ ਕੇ ਗੁਰੂ ਘਰ ਨਹੀਂ ਆਏ ਸੀ। ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ SGPC ਮੈਂਬਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਅਤੇ ਨਾ ਹੀ ਸ਼ਰਾਬ ਦੀ ਕੋਈ ਬਦਬੂ ਆ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦਿੱਤਾ ਸੀ। ਉਸ ਸਮੇਂ ਭਗਵੰਤ ਮਾਨ ਕੋਲੋਂ ਸ਼ਰਾਬ ਦੇ ਬਦਬੂ ਬਿਲਕੁਲ ਨਹੀਂ ਆ ਰਹੀ ਸੀ।
ਸ੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਰੌਲਾ ਪਾਇਆ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਆਏ ਸੀ ਪਰ ਉਹ ਮੁੱਖ ਮੰਤਰੀ ਦੇ ਬਿਲਕੁਲ ਕੋਲ ਖੜ੍ਹੇ ਸੀ। ਉਨ੍ਹਾਂ ਕੋਲੋਂ ਸ਼ਰਾਬ ਦੀ ਕੋਈ ਬਦਬੂ ਨਹੀਂ ਆ ਰਹੀ ਸੀ।
ਮੁੱਖ ਮੰਤਰੀ ਭਗਵੰਤ ਮਾਨ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਦੇ ਨਸ਼ੇ 'ਚ ਜਾਣ ਦੇ ਇਲਜ਼ਾਮਾਂ 'ਤੇ ਰੋਕ ਲੱਗਦੀ ਨਜ਼ਰ ਨਹੀਂ ਆ ਰਹੀ ਹੈ। ਕੌਮੀ ਸਕੱਤਰ ਬੀਜੇਪੀ ਯੂਥ ਤਜਿੰਦਰ ਪਾਲ ਸਿੰਘ ਬੱਗਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਭਗਵੰਤ ਮਾਨ 'ਤੇ ਵਿਸਾਖੀ ਵਾਲੇ ਦਿਨ ਕਥਿਤ ਤੌਰ 'ਤੇ ਸ਼ਰਾਬੀ ਹਾਲਤ 'ਚ ਗੁਰੂ ਘਰ ਵਿਖੇ ਦਾਖਲ ਹੋਣ ਦੇ ਇਲਜ਼ਾਮ ਲੱਗੇ ਸੀ।