ਪੰਜਾਬ ਦੀਆਂ ਬੱਸਾਂ 'ਚ ਲੱਗੀਆਂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ, SGPC ਮੈਂਬਰ ਨੇ ਕੀਤਾ ਵਿਰੋਧ
ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ।
Punjab News : ਪੰਜਾਬ ਪੁਲਿਸ (Punjab Police) ਨੇ ਪੀਆਰਟੀਸੀ (PRTC) ਤੇ ਪੈਪਸੂ (PEPSU) ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਟਵੀਟ ਕਰਕੇ ਇਸ ਪੱਤਰ ਦੀ ਨਿਖੇਧੀ ਕੀਤੀ ਹੈ।
SGPC member S. Gurcharan Singh Grewal condemned official letter of government which mentioned photos of valiant Sikhs including Sant Jarnail Singh Bhindranwale on PRTC buses as objectionable. pic.twitter.com/q1bYoJDyIz
— Shiromani Gurdwara Parbandhak Committee (SGPC) (@SGPCAmritsar) July 1, 2022
ਜ਼ਿਕਰਯੋਗ ਹੈ ਕਿ ਟਵੀਟ 'ਚ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰੀ ਪੱਤਰ 'ਚ ਪੀਆਰਟੀਸੀ ਤੇ ਪੈਪਸੂ ਪੰਜਾਬ ਦੇ ਡੀਜੀਪੀ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ ਵਿੱਚ ਬੱਸਾਂ ਦੀਆਂ ਨੰਬਰ ਪਲੇਟਾਂ ਵੀ ਸਪੱਸ਼ਟ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂਆਂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਦੀਆਂ ਬੱਸਾਂ ’ਤੇ ਭੜਕਾਊ ਸ਼ਬਦ ਲਿਖੇ ਗਏ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਈ ਜ਼ਿਲ੍ਹਿਆਂ 'ਚ ਖ਼ਾਲਿਸਤਾਨ ਦੇ ਸਮਰਥਨ ਦੇ ਨਾਅਰੇ ਲਿਖੇ ਜਾ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਅਜਿਹੇ ਮਾਮਲਿਆਂ 'ਚ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ 'ਚ ਜਲੰਧਰ ਦੇ ਪੀਏਪੀ ਦੀ ਕੰਧ 'ਤੇ ਭੜਕਾਊ ਨਾਅਰੇ ਲਿਖਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਜਿਸ ਗੇਟ ਤੋਂ ਪੀਏਪੀ ਆਉਂਦੇ-ਜਾਂਦੇ ਹਨ।