ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ ਦਾ ਬੇਹੱਦ ਵਿਰੋਧ ਹੋ ਰਿਹਾ ਹੈ। ਸਾਹਿਤਕ ਧਾਰਮਿਕ ਜਥੇਬੰਦੀਆਂ ਉਨ੍ਹਾਂ ਦੇ ਇੱਕ ਰਾਸ਼ਟਰ, ਇੱਕ ਭਾਸ਼ਾ ਵਾਲੇ ਬਿਆਨ ਦੀ ਅਲੋਚਨਾ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਵੀ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰਦਾਸ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਮਾਂ ਬੋਲੀ ਪੰਜਾਬੀ ਨੂੰ ਨੀਵੀਂ ਦਰਸਾਉਣ ਵਾਲਾ ਪੰਜਾਬੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਆਪਣੀ ਗਲਤੀ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਦਰਅਸਲ ਸੰਗੀਤਕ ਸ਼ੋਅ ਕਰਨ ਕੈਨੇਡਾ ਪਹੁੰਚੇ ਗੁਰਦਾਸ ਮਾਨ ਨੂੰ ਹਿੰਦੀ ਨਾਲ ਹੇਜ ਕਰਨਾ ਮਹਿੰਗਾ ਪੈ ਰਿਹਾ ਹੈ। ਕੈਨੇਡਾ ਸਣੇ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਸਾਰੀ ਦੁਨੀਆ ’ਚ ਵਸੇ ਪੰਜਾਬੀ ਪ੍ਰੇਮੀਆਂ ਨੂੰ ਗੁਰਦਾਸ ਮਾਨ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਦਾ ਸ਼ੋਅ ਵੇਖਣ ਆਏ ਦਰਸ਼ਕਾਂ ’ਚੋਂ ਵੱਡੀ ਗਿਣਤੀ ਲੋਕ ਟਿਕਟਾਂ ਪਾੜ ਕੇ ਪ੍ਰਦਰਸ਼ਨ ’ਚ ਸ਼ਾਮਲ ਹੋ ਰਹੇ ਹਨ।
ਕਾਬਲੇਗੌਰ ਕੈਨੇਡਾ ਆਏ ਗਾਇਕ ਗੁਰਦਾਸ ਮਾਨ ਨੇ ਰੇਡੀਓ ਇੰਟਰਵਿਊ, ਪੱਤਰਕਾਰ ਸੰਮੇਲਨ ਤੇ ਹੋਰ ਥਾਵਾਂ ’ਤੇ ਭਾਰਤ ਨੂੰ ਇੱਕ ਭਾਸ਼ੀ ਦੇਸ਼ ਬਣਾਉਣ ਤੇ ਪੰਜਾਬੀ ਦੇ ਨਾਲ-ਨਾਲ ਹਿੰਦੀ ਨੂੰ ਮਾਸੀ ਵਾਲਾ ਸਤਿਕਾਰ ਦੇਣ ਦੀ ਗੱਲ ’ਤੇ ਵਾਰ-ਵਾਰ ਜ਼ੋਰ ਦਿੱਤਾ ਸੀ। ਇਸ ਦਾ ਪੰਜਾਬੀ ਪ੍ਰੇਮੀਆਂ ਨੇ ਸਖਤ ਨੋਟਿਸ ਲਿਆ ਤੇ ਉਸ ਖਿਲਾਫ਼ ਰੋਹ ਪ੍ਰਚੰਡ ਹੋ ਗਿਆ।
ਗੁਰਦਾਸ ਮਾਨ ਖਿਲਾਫ ਡਟੀ ਸ਼੍ਰੋਮਣੀ ਕਮੇਟੀ
ਏਬੀਪੀ ਸਾਂਝਾ
Updated at:
23 Sep 2019 12:58 PM (IST)
ਪੰਜਾਬੀ ਗਾਇਕ ਗੁਰਦਾਸ ਮਾਨ ਦਾ ਬੇਹੱਦ ਵਿਰੋਧ ਹੋ ਰਿਹਾ ਹੈ। ਸਾਹਿਤਕ ਧਾਰਮਿਕ ਜਥੇਬੰਦੀਆਂ ਉਨ੍ਹਾਂ ਦੇ ਇੱਕ ਰਾਸ਼ਟਰ, ਇੱਕ ਭਾਸ਼ਾ ਵਾਲੇ ਬਿਆਨ ਦੀ ਅਲੋਚਨਾ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਵੀ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰਦਾਸ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਮਾਂ ਬੋਲੀ ਪੰਜਾਬੀ ਨੂੰ ਨੀਵੀਂ ਦਰਸਾਉਣ ਵਾਲਾ ਪੰਜਾਬੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਆਪਣੀ ਗਲਤੀ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
- - - - - - - - - Advertisement - - - - - - - - -