ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਤੇ ਗਵਾਹਾਂ ਦਾ ਸਨਮਾਨ ਟਲਿਆ
![ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਤੇ ਗਵਾਹਾਂ ਦਾ ਸਨਮਾਨ ਟਲਿਆ sgpc postponed program ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਤੇ ਗਵਾਹਾਂ ਦਾ ਸਨਮਾਨ ਟਲਿਆ](https://static.abplive.com/wp-content/uploads/sites/5/2018/05/04162921/SGPC-Chief-Gobind-Singh-Longowal-on-ABP-Sanjha.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਅੰਮ੍ਰਿਤਸਰ: 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਕੇਸ ਦੇ ਮੁੱਖ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਸੀ। ਫਿਲਹਾਲ ਕਮੇਟੀ ਨੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪਹਿਲਾਂ ਇਹ ਸਨਮਾਨ 26 ਦਸੰਬਰ ਨੂੰ ਕੀਤਾ ਜਾਣਾ ਸੀ। ਨਵੀਂ ਤਾਰੀਖ਼ ਅਜੇ ਤੈਅ ਨਹੀਂ ਹੋਈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਦਾ ਕੇਸ ਲੜਨ ਵਾਲੇ ਵਕੀਲਾਂ ਦੇ ਨਾਲ-ਨਾਲ ਪੀੜਤਾਂ ਤੇ ਗਵਾਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦੇਣ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ ਹੈ। ਇਹ ਕਦਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਾਜ਼ਾਦਿਆਂ ਸਮੇਤ ਹੋਰ ਗੁਰਸਿੱਖਾਂ ਦੀਆਂ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਬੇਦੀ ਅਨੁਸਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਵੀਂ ਤਾਰੀਖ਼ ਤੈਅ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)