ਅੰਮ੍ਰਿਤਸਰ: 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਕੇਸ ਦੇ ਮੁੱਖ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਸੀ। ਫਿਲਹਾਲ ਕਮੇਟੀ ਨੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪਹਿਲਾਂ ਇਹ ਸਨਮਾਨ 26 ਦਸੰਬਰ ਨੂੰ ਕੀਤਾ ਜਾਣਾ ਸੀ। ਨਵੀਂ ਤਾਰੀਖ਼ ਅਜੇ ਤੈਅ ਨਹੀਂ ਹੋਈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਦਾ ਕੇਸ ਲੜਨ ਵਾਲੇ ਵਕੀਲਾਂ ਦੇ ਨਾਲ-ਨਾਲ ਪੀੜਤਾਂ ਤੇ ਗਵਾਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦੇਣ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ ਹੈ। ਇਹ ਕਦਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਾਜ਼ਾਦਿਆਂ ਸਮੇਤ ਹੋਰ ਗੁਰਸਿੱਖਾਂ ਦੀਆਂ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਬੇਦੀ ਅਨੁਸਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਵੀਂ ਤਾਰੀਖ਼ ਤੈਅ ਕਰਨਗੇ।