ਕੌਣ ਹੋਏਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ?
ਏਬੀਪੀ ਸਾਂਝਾ | 04 Nov 2016 02:38 PM (IST)
ਅੰਮ੍ਰਿਤਸਰ: ਕੌਣ ਹੋਏਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ? ਇਹ ਸਵਾਲ ਦਾ ਜਵਾਬ ਭਲਕੇ ਲੱਗ ਜਾਏਗਾ। ਨਵੇਂ ਪ੍ਰਧਾਨ ਦੀ ਚੋਣ ਕਾਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਜਨਰਲ ਇਜਲਾਸ ਬੁਲਾਇਆ ਗਿਆ ਹੈ। ਭਲਕੇ ਦੁਪਿਹਰ 12:30 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਜਲਾਸ ਦੀ ਕਾਰਵਾਈ ਸ਼ੁਰੂ ਹੋਵੇਗੀ। ਇਹ ਇਜਲਾਸ 6 ਸਾਲ ਬਾਅਦ ਬੁਲਾਇਆ ਗਿਆ ਹੈ। ਇਸ ਇਜਲਾਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਰਾਜ ਸਰਕਾਰ ਵੱਲੋਂ ਕੋਈ ਅੱਧਾ ਦਰਜਨ ਡਿਪਟੀ ਕਮਿਸ਼ਨਰਾਂ ਦੇ ਕੀਤੇ ਜਾ ਰਹੇ ਇਨ੍ਹਾਂ ਤਬਾਦਲਿਆਂ ਵਿੱਚ ਸੰਗਰੂਰ ਦੇ ਮੌਜੂਦਾ ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਨੂੰ ਵਰੁਣ ਰੂਜ਼ਮ ਦੀ ਥਾਂ ਅੰਮ੍ਰਿਤਸਰ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਜਾ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਤਖਤਾਂ ਦੇ ਜਥੇਦਾਰਾਂ ਦੀ ਮੌਜੂਦਗੀ ਵਿੱਚ ਨਵੇਂ ਪ੍ਰਧਾਨ ਨੂੰ ਚੁਣਿਆ ਜਾਵੇਗਾ। ਪ੍ਰਧਾਨ ਚੁਣੇ ਜਾਂ ਮਗਰੋਂ ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨਾਂ ਤੋਂ ਇਲਾਵਾ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।