ਪੜਚੋਲ ਕਰੋ
Advertisement
Amritsar News : ਸੁਪਰੀਮ ਕੋਰਟ ਦੇ ਫੈਸਲੇ ਤੋਂ ਉੱਚਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ : ਐਡਵੋਕੇਟ ਧਾਮੀ
Amritsar News : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ
Amritsar News : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਜਿਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨ ਤਾਂ ਹਰੇਕ ਵਿਅਕਤੀ ਕਰ ਸਕਦਾ ਹੈ ਪਰ ਸਾਡੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਆਪਣਾ ਪੂਰਾ ਸਰਬੰਸ ਦਾਨ ਕਰ ਦਿੱਤਾ, ਜਿਸ ਦੀ ਦੁਨੀਆ ਵਿਚ ਕਿਤੇ ਵੀ ਕੋਈ ਹੋਰ ਮਿਸਾਲ ਦੇਖਣ ਨੂੰ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਪੰਦਰਵਾੜਾ ਸੰਗਤਾਂ ਬੜੇ ਹੀ ਸਾਦੇ ਢੰਗ ਨਾਲ ਮਨਾਉਣ ਅਤੇ ਮਾਪੇ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਜ਼ਰੂਰ ਲਿਆਉਣ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜੇ ਰਹਿ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਵਿਚ ਵਿਰੋਧੀ ਤਾਕਤਾਂ ਦੀ ਵਧ ਰਹੀ ਦਖ਼ਲ ਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਾਡੀ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਫੈਸਲਾ ਸਰਵਉੱਚ ਹੈ ਜੋ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਉੱਚਾ ਹੈ।
ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਕੁਝ ਤਾਕਤਾਂ ਸਿੱਧੀ ਦਖ਼ਲ ਅੰਦਾਜ਼ੀ ਕਰ ਰਹੀਆਂ ਹਨ, ਜਿਸ ਦੀ ਮਿਸਾਲ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੋਰਡ ਦਾ ਗਠਨ ਹੋਇਆ, ਫਿਰ ਪਟਨਾ ਸਾਹਿਬ ਵਿਖੇ ਅਤੇ ਆਉਣ ਵਾਲੇ ਸਮੇਂ ਵਿਚ ਜੇਕਰ ਸਿੱਖ ਸੰਗਤ ਨੇ ਇੱਕਜੁਟ ਹੋ ਕੇ ਇਸ ਦਾ ਵਿਰੋਧ ਨਾ ਕੀਤਾ ਤਾਂ ਬਾਕੀ ਸਾਡੇ ਹੋਰ ਜੋ 3 ਤਖ਼ਤ ਸਾਹਿਬਾਨ ਹਨ ਉਨ੍ਹਾਂ ’ਤੇ ਵੀ ਖਦਸ਼ਾ ਹੈ ਕਿ ਬੋਰਡ ਦਾ ਗਠਨ ਕਰ ਕੌਮ ਤੋਂ ਹੱਕ ਖੋਹ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਵਲੋਂ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਸਾਰੀ ਕੌਮ ਤੇ ਸਾਰੇ ਆਗੂਆਂ ਨੂੰ ਇੱਕਜੁਟ ਹੋਣ ਦੀ ਲੋੜ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸਾਡੀ ਕੌਮ ਖਿਲਾਫ਼ ਬਿਆਨਬਾਜ਼ੀ ਕਰਦਾ ਹੈ ਉਸ ਉੱਪਰ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਜਦਕਿ ਬਾਹਰਲੇ ਸੂਬਿਆਂ ਵਿਚ ਸਿੱਖਾਂ ’ਤੇ ਸਾਡੀ ਕੌਮ ਦੇ ਹੀਰੋ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲਗਾਉਣ ’ਤੇ ਪਰਚਾ ਦਰਜ ਕੀਤਾ ਜਾਂਦਾ ਹੈ ਜੋ ਕਿ ਬੜਾ ਮੰਦਭਾਗਾ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੋ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਵਿਚ ਸੰਗਤ ਵੱਧ ਤੋਂ ਵੱਧ ਸਹਿਯੋਗ ਦੇਵੇ ਤਾਂ ਜੋ ਕੇਂਦਰ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਸਕੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement