ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਸੀਐੱਮ ਦੀ ਅਪੀਲ ਨੂੰ ਐੱਸਜੀਪੀਸੀ ਦੀ ਨਾਂਹ! ਪੰਜਾਬ ਦੇ ਮੁੱਖ ਮੰਤਰੀ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ -ਐਡਵੋਕੇਟ ਧਾਮੀ

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ .

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਕੇਵਲ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰ ਦੇ ਕਰਨ ਵਾਲੇ ਇਨ੍ਹਾਂ ਕੰਮਾਂ ਵੱਲ ਧਿਆਨ ਦੇਣ, ਨਾ ਕਿ ਸਿਆਸਤ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰਬਾਣੀ ਪ੍ਰਸਾਰਣ ਸਬੰਧੀ ਗੱਲ ਕੀਤੀ ਗਈ, ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਯਤਨ ਆਰੰਭ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨਾਲ ਚਲਦੀਆਂ ਹਨ ਅਤੇ ਸੰਗਤਾਂ ਹਰ ਕਾਰਜ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਧਰਮ ਦੇ ਨਾਂ ’ਤੇ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਥਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਵੱਲ ਧਿਆਨ ਦੇਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Embed widget