SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੋਲੇ ਬਾਲ ਵੀਰ ਦਿਵਸ ਤਿੰਨੋਂ ਸ਼ਬਦ ਹੀ ਨਹੀਂ ਪ੍ਰਵਾਨ
ਚਾਲੀ ਮੁਕਤਿਆਂ ਦੀ ਸ਼ਹਾਦਤ ਦੀ ਯਾਦ ਵਿਚ ਲਾਏ ਜਾਣ ਵਾਲੇ ਮੇਲਾ ਮਾਘੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਣ ਪਹੁੰਚੇ ।
ਇਹ ਸ਼ਬਦ ਸਿੱਖ ਇਤਿਹਾਸ ਵਿੱਚ ਵਰਤੇ ਜਾਂਦੇ ਸ਼ਬਦਾਂ ਨਾਲ ਮੇਲ ਨਹੀਂ ਖਾਂਦੇ, ਪ੍ਰਧਾਨ ਧਾਮੀ ਹੋਰਾਂ ਨੇ ਕਿਹਾ ਕਿ ਉਨ੍ਹਾਂ ਇਕ ਪੱਤਰ ਕੇਂਦਰ ਸਰਕਾਰ ਨੂੰ ਲਿਖਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧ ਵਿਚ ਇਕ ਕਮੇਟੀ ਬਣਾਈ ਜਾਵੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਬਣਨ ਵਾਲੀ ਇਹ ਕਮੇਟੀ ਜੋ ਨਾਮ ਦਾ ਸੁਝਾਅ ਦੇਵੇਗੀ ਉਹ ਨਾਮ ਇਸ ਦਿਨ ਦਾ ਰੱਖਿਆ ਜਾਵੇ।
ਬਰਗਾੜੀ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਇੱਕ ਮੰਦਭਾਗੀ ਘਟਨਾ ਹੈ ਪਰ ਇਸ ਸਬੰਧ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ, ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਇਸ ਮਾਮਲੇ ਵਿੱਚ ਸਿਆਸਤ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਦੀ ਮਾਰ ਪਈ ਕਿ ਉਨ੍ਹਾਂ ਨਾਲ ਇੱਕ ਵੀ ਕਾਂਗਰਸ ਦਾ ਐਮਐਲਏ ਨਹੀਂ ਗਿਆ। ਐਡਵੋਕੇਟ ਰਾਜਿੰਦਰ ਸਿੰਘ ਧਾਮੀ ਨੇ 328 ਗੁੰਮ ਸਰੂਪਾਂ ਦੇ ਮਾਮਲੇ ਦੇ ਵਿੱਚ ਵੀ ਪੂਰੀ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਜਾਂਚ ਰਿਪੋਰਟ ਅਨੁਸਾਰ ਜੋ ਜੋ ਕਾਰਵਾਈ ਬਣਦੀ ਹੈ, ਉਹ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਫਲਿੱਪਕਾਰਟ, ਐਮਾਜ਼ਾਨ ਗਣਤੰਤਰ ਦਿਵਸ ਦੀ ਵਿਕਰੀ 17 ਜਨਵਰੀ ਤੋਂ ਹੋਵੇਗੀ ਸ਼ੁਰੂ : ਇੱਥੇ ਦੇਖੋ ਬੰਪਰ ਡਿਸਕਾਊਂਟ ਦੇ ਨਾਲ ਵਧੀਆ ਆਫ਼ਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490