ਸ੍ਰੀ ਮੁਕਤਸਰ ਸਾਹਿਬ : ਚਾਲੀ ਮੁਕਤਿਆਂ ਦੀ ਸ਼ਹਾਦਤ ਦੀ ਯਾਦ ਵਿਚ ਲਾਏ ਜਾਣ ਵਾਲੇ ਮੇਲਾ ਮਾਘੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਣ ਪਹੁੰਚੇ । ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ  ਕਿ ਇਹ ਪਵਿੱਤਰ ਦਿਹਾੜਾ ਸਾਨੂੰ ਇਹ ਸੁਨੇਹਾ ਦਿੰਦਾ ਹੈ ਕਿ ਅਸੀਂ ਵੀ ਗੁਰੂ ਸਿਧਾਂਤਾਂ ਦੇ ਉੱਤੇ ਪਹਿਰਾ ਦੇਈਏ ਆਪਣੇ ਮਨ ਅੰਦਰ ਝਾਤ ਮਾਰੀਏ ਕਿ ਅਸੀਂ ਕਿਸੇ ਨਾ ਕਿਸੇ ਰੂਪ ਵਿਚ ਗੁਰੂ ਸਾਹਿਬ ਨੂੰ ਬੇਦਾਵਾ ਤਾਂ ਨਹੀਂ ਲਿਖ ਕੇ ਬੈਠੇ ਹੋਏ।

 

ਬੀਤੇ ਦਿਨ ਗੁਜਰਾਤ ਵਿੱਚ ਛੋਟੇ ਸਾਹਿਬਜ਼ਾਦਿਆਂ ਦਾ ਇੱਕ ਸਕੂਲ ਵਿੱਚ ਦੋ ਬੱਚਿਆਂ ਤੋਂ ਰੋਲ ਕਰਵਾਉਣ ਦੀ ਹੋਈ ਘਟਨਾ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਮੰਦਭਾਗੀ ਘਟਨਾ ਹੈ,  ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੋਟਿਸ ਭੇਜਿਆ ਸੀ, ਜਿਸ ਸਕੂਲ ਦੇ ਵਿਚ ਅਜਿਹਾ ਹੋਇਆ ਉਨ੍ਹਾਂ ਨੇ ਮੁਆਫ਼ੀ ਮੰਗ ਲਈ ਹੈ । ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਨੂੰ ਸਮਰਪਤ ਬੀਰ ਬਾਲ ਦਿਵਸ ਮਨਾਉਣ ਤੇ ਉਨ੍ਹਾਂ ਨੇ ਕਿਹਾ ਕਿ ਬੀਰ ਬਾਲ ਦਿਵਸ ਇਹ ਤਿੰਨੋਂ ਸ਼ਬਦ ਹੀ ਗੁਰਮਤਿ ਦੇ ਅਨੁਕੂਲ ਨਹੀਂ ਹਨ,   


ਇਹ ਸ਼ਬਦ ਸਿੱਖ ਇਤਿਹਾਸ ਵਿੱਚ ਵਰਤੇ ਜਾਂਦੇ ਸ਼ਬਦਾਂ ਨਾਲ ਮੇਲ ਨਹੀਂ ਖਾਂਦੇ, ਪ੍ਰਧਾਨ ਧਾਮੀ ਹੋਰਾਂ ਨੇ ਕਿਹਾ ਕਿ ਉਨ੍ਹਾਂ ਇਕ ਪੱਤਰ ਕੇਂਦਰ ਸਰਕਾਰ ਨੂੰ ਲਿਖਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧ ਵਿਚ ਇਕ ਕਮੇਟੀ ਬਣਾਈ ਜਾਵੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਬਣਨ ਵਾਲੀ ਇਹ ਕਮੇਟੀ ਜੋ ਨਾਮ ਦਾ ਸੁਝਾਅ ਦੇਵੇਗੀ ਉਹ ਨਾਮ ਇਸ ਦਿਨ ਦਾ ਰੱਖਿਆ ਜਾਵੇ।  


ਬਰਗਾੜੀ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਇੱਕ ਮੰਦਭਾਗੀ ਘਟਨਾ ਹੈ ਪਰ ਇਸ ਸਬੰਧ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ, ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਇਸ ਮਾਮਲੇ ਵਿੱਚ ਸਿਆਸਤ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਦੀ ਮਾਰ ਪਈ ਕਿ ਉਨ੍ਹਾਂ ਨਾਲ ਇੱਕ ਵੀ ਕਾਂਗਰਸ ਦਾ ਐਮਐਲਏ ਨਹੀਂ ਗਿਆ। ਐਡਵੋਕੇਟ ਰਾਜਿੰਦਰ ਸਿੰਘ ਧਾਮੀ ਨੇ 328 ਗੁੰਮ ਸਰੂਪਾਂ ਦੇ ਮਾਮਲੇ ਦੇ ਵਿੱਚ ਵੀ ਪੂਰੀ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਜਾਂਚ ਰਿਪੋਰਟ ਅਨੁਸਾਰ ਜੋ ਜੋ ਕਾਰਵਾਈ ਬਣਦੀ ਹੈ, ਉਹ ਕੀਤੀ ਜਾ ਰਹੀ ਹੈ ।


ਇਹ ਵੀ ਪੜ੍ਹੋ : ਫਲਿੱਪਕਾਰਟ, ਐਮਾਜ਼ਾਨ ਗਣਤੰਤਰ ਦਿਵਸ ਦੀ ਵਿਕਰੀ 17 ਜਨਵਰੀ ਤੋਂ ਹੋਵੇਗੀ ਸ਼ੁਰੂ : ਇੱਥੇ ਦੇਖੋ ਬੰਪਰ ਡਿਸਕਾਊਂਟ ਦੇ ਨਾਲ ਵਧੀਆ ਆਫ਼ਰ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490