SGPC President Election Results LIVE: ਐਡਵੋਕੇਟ ਧਾਮੀ ਸਿਰ ਸੱਜਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਤਾਜ਼, ਬੀਬੀ ਜਗੀਰ ਕੌਰ ਹਾਰੀ
SGPC President Election Results LIVE: ਐਡਵੋਕੇਟ ਧਾਮੀ ਸਿਰ ਸੱਜਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਤਾਜ਼, ਬੀਬੀ ਜਗੀਰ ਕੌਰ ਹਾਰੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਹਾਰਨ ਮਗਰੋਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਹੋ ਗਈਆਂ ਹਨ ਅਤੇ ਨਵਾਂ ਪ੍ਰਧਾਨ ਚੁਣਿਆ ਜਾ ਚੁੱਕਾ ਹੈ। ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਦਿੱਤਾ ਹੈ। ਧਾਮੀ ਨੂੰ 104 ਵੋਟਾਂ ਪਈਆਂ ਹਨ। ਜਦਕਿ 42 ਵੋਟਾਂ ਬੀਬੀ ਜਗੀਰ ਕੌਰ ਨੂੰ ਪਈਆਂ ਹਨ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਕਾਫ਼ੀ ਜ਼ਿਆਦਾ ਔਖਾ ਸੀ।ਬੀਬੀ ਜਗੀਰ ਕੌਰ ਦੇ ਮੈਦਾਨ ਵਿੱਚ ਉਤਰਨ ਨਾਲ ਇਸ ਵਾਰ ਚੋਣ ਕਾਫ਼ੀ ਦਿਲਚਸਪ ਰਹੀ।
ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ। ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ। ਇਸ ਤੋਂ ਬਾਅਦ ਵੋਟਿੰਗ ਹੋਈ। ਇਸ ਦੇ ਮੁਕੰਮਲ ਹੋਣ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਗਿਆਰਾਂ ਅੰਤ੍ਰਿਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਨਾਲ ਅਰੰਭਤਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਸ਼ੁਰੂ ਹੋਣ ਤੇ ਵਿੱਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਵਿੱਚ ਕਿਸੇ ਧਿਰ ਦੀ ਹਮਾਇਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲਗਪਗ ਬਾਰ੍ਹਾਂ ਸਾਲਾਂ ਤੋਂ ਸ਼੍ਰੋਮਣੀ ਕਮੇਟੀ ’ਤੇ ਮਸੰਦ ਤੇ ਮਹੰਤਾਂ ਦਾ ਕਬਜ਼ਾ ਹੈ ਜੋ ਨਹੀਂ ਚਾਹੁੰਦੇ ਕਿ ਇਹ ਚੋਣਾਂ ਮੁੜ ਕਰਵਾਈਆਂ ਜਾਣ।
SGPC President Election: ਸਾਬਕਾ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਖ਼ਤਮ ਕਰਨ ਲਈ ਇਕਜੁੱਟ ਹੋਣ।
ਸਿੱਖ ਗੁਰਦੁਆਰਾ ਐਕਟ, 1925 ਦੇ ਅਨੁਸਾਰ, ਸ਼੍ਰੋਮਣੀ ਕਮੇਟੀ ਹਾਊਸ ਇੱਕ 15 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਚੋਣ ਕਰਦਾ ਹੈ ਜਿਸ ਵਿੱਚ ਇੱਕ ਪ੍ਰਧਾਨ, ਇੱਕ ਸੀਨੀਅਰ ਮੀਤ ਪ੍ਰਧਾਨ, ਇੱਕ ਜੁਨੀਅਰ ਮੀਤ ਪ੍ਰਧਾਨ ਅਤੇ ਇੱਕ ਜਨਰਲ ਸਕੱਤਰ ਸ਼ਾਮਲ ਹੁੰਦਾ ਹੈ। ਇਸ ਮਕਸਦ ਲਈ ਅੰਮ੍ਰਿਤਸਰ ਦੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।
ਸ਼੍ਰੋਮਣੀ ਕਮੇਟੀ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਕੋਲ 135 ਮੈਂਬਰਾਂ ਦੀ ਭਾਰੀ ਬਹੁਮਤ ਹੈ ਜਦੋਂ ਕਿ ਵਿਰੋਧੀ ਧਿਰ ਕੋਲ ਸਿਰਫ਼ 22 ਮੈਂਬਰ ਹਨ। ਹਾਲਾਂਕਿ, ਬੀਬੀ ਜਗੀਰ ਕੌਰ ਅਕਾਲੀ ਦਲ ਬਾਦਲ ਨੂੰ ਸਿਆਸੀ ਤੌਰ 'ਤੇ ਨੁਕਸਾਨ ਪਹੁੰਚਾ ਸਕਦੀ ਹੈ ਜੇਕਰ ਉਹ ਪਾਰਟੀ ਦੇ ਮੈਂਬਰਾਂ ਤੋਂ ਕੁਝ ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਹੋ ਜਾਂਦੀ ਹੈ।
191 ਮੈਂਬਰਾਂ ਵਿੱਚੋਂ 157 ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਵਿੱਚ ਵੋਟ ਪਾਉਣ ਲਈ ਉਪਲਬਧ ਹੋਣਗੇ। ਪਿਛਲੇ ਦਹਾਕੇ ਦੌਰਾਨ 26 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਨੇ ਅਸਤੀਫ਼ਾ ਦੇ ਦਿੱਤਾ ਹੈ।
ਪਿਛੋਕੜ
SGPC President Election Live: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਅੱਜ ਹੋਣ ਜਾ ਰਹੀਆਂ ਹਨ। ਇਸ ਵਿੱਚ ਮੁਖੀ ਸਮੇਤ ਵੱਖ-ਵੱਖ ਅਹੁਦਿਆਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਲਿਫਾਫਿਆਂ ਰਾਹੀਂ ਨਹੀਂ ਸਗੋਂ ਪਰਚੀ (ਵੋਟਿੰਗ) ਰਾਹੀਂ ਹੋਵੇਗੀ। ਇਸ ਦੇ ਲਈ ਸਵੇਰ ਤੋਂ ਹੀ ਸਰਗਰਮੀ ਤੇਜ਼ ਹੋ ਗਈ ਹੈ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਹੈ। ਬੀਬੀ ਜਗੀਰ ਕੌਰ ਦੇ ਮੈਦਾਨ ਵਿੱਚ ਉਤਰਨ ਨਾਲ ਇਸ ਵਾਰ ਚੋਣ ਦਿਲਚਸਪ ਬਣ ਗਈ ਹੈ। ਚੋਣਾਂ ਲਈ ਆਮ ਸਭਾ ਦੁਪਹਿਰ 1 ਵਜੇ ਸ਼ੁਰੂ ਹੋਵੇਗੀ।
ਬੀਬੀ ਜਗੀਰ ਕੌਰ ਤਿੰਨ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ
ਤਿੰਨ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਦੀ ਬਗਾਵਤ ਕਾਰਨ ਇਸ ਵਾਰ ਉਹ ਲਿਫ਼ਾਫ਼ੇ ਵਿੱਚੋਂ ਨਹੀਂ, ਪਰਚੀ ਵਿੱਚੋਂ ਪ੍ਰਧਾਨ ਬਣੇਗੀ। ਚੋਣ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਚੁਣੇ ਜਾਣਗੇ ਅਤੇ 157 ਮੈਂਬਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਪ੍ਰਧਾਨ ਦੇ ਅਹੁਦੇ ਲਈ ਦੋ ਦਾਅਵੇਦਾਰਾਂ ਤੋਂ ਬਾਅਦ ਹੁਣ ਜਨਰਲ ਹਾਊਸ ਵਿੱਚ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਦੋਵਾਂ ਦਾਅਵੇਦਾਰਾਂ ਦੇ ਪੋਲਿੰਗ ਏਜੰਟ ਵੋਟਿੰਗ ਮੈਂਬਰਾਂ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਪਰਚੀ ਦੇਣਗੇ। ਮੈਂਬਰ ਆਪਣੀ ਪਸੰਦ ਦੇ ਉਮੀਦਵਾਰ ਦਾ ਨਾਂ ਸਲਿੱਪ 'ਤੇ ਪਾ ਕੇ ਬੈਲਟ ਬਾਕਸ 'ਚ ਪਾਵੇਗਾ ਅਤੇ ਉਸ ਤੋਂ ਬਾਅਦ ਸਭ ਦੇ ਸਾਹਮਣੇ ਗਿਣਤੀ ਕੀਤੀ ਜਾਵੇਗੀ ਅਤੇ ਜਿਸ ਦਾ ਨਾਂ ਹੈ, ਉਸ ਨੂੰ ਮੁਖੀ ਐਲਾਨਿਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
- - - - - - - - - Advertisement - - - - - - - - -