ਪੜਚੋਲ ਕਰੋ
Advertisement
ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ SGPC ਪ੍ਰਧਾਨ ਨੇ ਪ੍ਰਗਟਾਈ ਤਸੱਲੀ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਗੈਰ-ਸੰਵਿਧਾਨਕ ਅਤੇ ਆਪਹੁਦਰੇ ਫੈਸਲਿਆਂ ਤੋਂ ਬਚਣਾ ਚਾਹੀਦਾ ਹੈ।
ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ‘(Sikh Gurdwara Act Amendment) ਤੇ ਦਸਤਖ਼ਤ ਕਰਨ ਸੰਬੰਧੀ ਚਿੱਠੀ ਦਾ ਜਵਾਬ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪ’ ਸਰਕਾਰ ਦੇ 19-20 ਜੂਨ ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ 2 ਦਿਨਾਂ ‘ਚ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਇਸ ਸੰਬੰਧੀ ਉਹ ਦੇਸ਼ ਦੇ ਅਟਾਰਨੀ ਜਨਰਲ ਦੀ ਰਾਇ ਲੈਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਲੁਧਿਆਣਾ 'ਚ ਖਿਡੌਣੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅਸਮਾਨ 'ਚ ਅੱਗ ਦੀਆਂ ਲਪਟਾਂ ਵੇਖ ਸਹਿਮੇ ਲੋਕ ; ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਕਾਬੂ ਕਰਨ 'ਚ ਜੁਟੀਆਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਮਨੋਰੰਜਨ
ਲੁਧਿਆਣਾ
ਪੰਜਾਬ
Advertisement