Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਗੈਰ-ਸੰਵਿਧਾਨਕ ਅਤੇ ਆਪਹੁਦਰੇ ਫੈਸਲਿਆਂ ਤੋਂ ਬਚਣਾ ਚਾਹੀਦਾ ਹੈ।


 

ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ‘(Sikh Gurdwara Act Amendment) ਤੇ ਦਸਤਖ਼ਤ ਕਰਨ ਸੰਬੰਧੀ ਚਿੱਠੀ ਦਾ ਜਵਾਬ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪ’ ਸਰਕਾਰ ਦੇ 19-20 ਜੂਨ ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ 2 ਦਿਨਾਂ ‘ਚ ਪਾਸ ਕੀਤੇ ਬਿੱਲਾਂ ਨੂੰ ਕਾਨੂੰਨ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਇਸ ਸੰਬੰਧੀ ਉਹ ਦੇਸ਼ ਦੇ ਅਟਾਰਨੀ ਜਨਰਲ ਦੀ ਰਾਇ ਲੈਣਗੇ।

 





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ