Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagri Kaur) ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਚਾਰ ਦਿਨਾਂ ਵਿੱਚ ਪੇਸ਼ ਹੋਣ ਲਈ ਕਿਹਾ ਹੈ।



ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ (Raj Lali Gill) ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਮਿਸ਼ਨ ਨੇ ਧਾਮੀ ਨੂੰ ਚਾਰ ਦਿਨਾਂ ਵਿੱਚ ਪੇਸ਼ ਹੋ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ। ਜਦੋਂ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਵੱਲੋਂ ਕੋਈ ਬਿਆਨ ਨਹੀਂ ਆਇਆ ਤਾਂ ਗਿੱਲ ਨੇ ਕਿਹਾ ਕਿ ਉਨ੍ਹਾਂ ਦੀਆਂ ਆਪਣੀਆਂ ਮੁਸ਼ਕਲਾਂ ਹੋ ਸਕਦੀਆਂ ਹਨ ਪਰ ਅਸੀਂ ਕੰਮ ਕਰਾਂਗੇ।






ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਿਅਕਤੀ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗਾਲ੍ਹਾਂ ਕੱਢੀਆਂ ਸਨ। ਫ਼ੋਨ ਸੁਣਨ ਵਾਲੇ ਵਿਅਕਤੀ ਨੇ ਧਾਮੀ ਦੀ ਰਿਕਾਰਡ ਕੀਤੀ ਤੇ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ।






ਇਸ ਤੋਂ ਬਾਅਦ ਧਾਮੀ ਦਾ ਸੋਸ਼ਲ ਮੀਡੀਆ 'ਤੇ ਭਾਰੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਅਤੇ ਉਹ ਮੁਆਫੀ ਮੰਗਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ। ਇਸ ਮੌਕੇ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਜਾਣੇ-ਅਣਜਾਣੇ ਵਿੱਚ ਬੀਬੀ ਜਗੀਰ ਕੌਰ ਨੂੰ ਅਪਮਾਨਜਨਕ ਸ਼ਬਦ ਬੋਲੇ ​​ਹਨ, ਇਸ ਲਈ ਉਹ ਸਿੱਖ ਪੰਥ ਤੋਂ ਮੁਆਫੀ ਮੰਗਦੇ ਹਨ। ਇਸ ਗੁਨਾਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਨੂੰ ਜੋ ਵੀ ਸਜ਼ਾ ਦਿੱਤੀ ਜਾਵੇਗੀ, ਉਹ ਪ੍ਰਵਾਨ ਕਰੇਗਾ। 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :