Punjab news: ਪਿਛਲੇ ਦਿਨੀਂ ਜਬਲਪੁਰ ਵਿੱਚ ਭੀੜ ਵਲੋਂ ਸਿੱਖ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕਈ ਸਾਰੇ ਲੋਕ ਇੱਕ ਸਿੱਖ ਦੀ ਕੁੱਟਮਾਰ ਕਰ ਰਹੇ ਹਨ, ਜਿਸ ਦੌਰਾਨ ਉਨ੍ਹਾਂ ਨੇ ਉਸ ਦੀ ਪੱਗ ਦੀ ਵੀ ਬੇਅਦਬੀ ਵੀ ਕੀਤੀ ਅਤੇ ਕੇਸਾਂ ਦਾ ਵੀ ਅਪਮਾਨ ਕੀਤਾ।


ਉੱਥੇ ਹੀ ਪਿਛਲੇ ਦਿਨੀਂ ਵਾਪਰੀ ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ।


ਉਨ੍ਹਾਂ ਕਿਹਾ, “ਸਿੱਖ ਦੀ ਦਸਤਾਰ, ਕੇਸਾਂ ਦਾ ਅਪਮਾਨ ਅਤੇ ਕੁੱਟਮਾਰ ਦੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ। ਐਸਜੀਪੀਸੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੀ ਪੁਲਿਸ ਅਤੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪੀੜਤ ਨੂੰ ਇਨਸਾਫ਼ ਦਿਵਾਇਆ ਜਾ ਸਕੇ।”




ਇਹ ਵੀ ਪੜ੍ਹੋ: Punjab News: 'ਜੋ ਕੰਮ 75 ਸਾਲਾਂ 'ਚ ਨਹੀਂ ਹੋਏ, ਉਹ 'ਆਪ' ਸਰਕਾਰ 5 ਸਾਲਾਂ 'ਚ ਕਰੇਗੀ'


ਜਾਣਕਾਰੀ ਮੁਤਾਬਕ ਇਹ ਘਟਨਾ ਜਬਲਪੁਰ ਦੇ ਮਦਨ ਮਹਿਲ ਇਲਾਕੇ ਦੇ ਪ੍ਰੇਮ ਨਗਰ ਦੇ ਗੁਰਦੁਆਰਾ ਸਾਹਿਬ ਨੇੜੇ ਵਾਪਰੀ, ਜਿੱਥੇ ਬੀਤੇ ਦਿਨੀਂ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਉੱਥੇ ਦੇ ਰਹਿਣ ਵਾਲੇ ਸਿੱਖ ਨਰਿੰਦਰ ਸਿੰਘ ਨੂੰ ਕੁਝ ਵਿਅਕਤੀਆਂ (ਜਿਵੇਂ ਵੀਡੀਓ ਵਿੱਚ ਦੇਖਿਆ ਗਿਆ ਹੈ) ਨੇ ਲੱਤਾਂ ਅਤੇ ਘੁਸਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ।


ਉਨ੍ਹਾਂ ਲਿਖਿਆ ਕਿ ਸਾਨੂੰ ਮਿਲੀ ਰਿਪੋਰਟ ਦੇ ਅਨੁਸਾਰ ਨਰਿੰਦਰ ਸਿੰਘ ਜਬਲਪੁਰ ਦੇ ਇੱਕ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹੈ ਅਤੇ ਅਜੇ ਤੱਕ ਪੁਲਿਸ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ...ਫਿਰ ਪਤਾ ਲੱਗੂ ਕੀ ਭਾਅ ਵਿਕਦੀ ਹੈ ਚਾਂਦੀ ਤੇ ਮਲੰਗ ਕੌਣ ਹੈ-ਮਾਨ