Punjab news: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਲੰਗਰ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕੀਤਾ ਹੈ। ਹਰਜਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ 2019 'ਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦਾ ਸੱਚ ਸੰਗਤ ਸਾਹਮਣੇ ਪਾਰਦਰਸ਼ਤਾ ਨਾਲ ਰੱਖਿਆ ਜਾਵੇਗਾ। ਇਸ ਦੀ ਜਾਂਚ ਜਾਰੀ ਹੈ, ਜੋ ਵੀ ਬੇਨਿਯਮੀਆਂ ਦਾ ਦੋਸ਼ੀ ਪਾਇਆ ਗਿਆ, ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸੇ ਤਰ੍ਹਾਂ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।






ਉੱਥੇ ਹੀ ਉਨ੍ਹਾਂ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ ਕਿ ਲੰਗਰ 'ਚ ਇਹ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੀ ਫਲਾਇੰਗ ਵਿਭਾਗ ਦੀ ਟੀਮ ਨੇ ਲੱਭੀਆਂ ਹਨ, ਜਿਸ ਦੀ ਮੁਕੰਮਲ ਜਾਂਚ ਜਾਰੀ ਹੈ।






ਇਹ ਵੀ ਪੜ੍ਹੋ: Amritsar News: ਕੈਨੇਡਾ 'ਚ ਨਿੱਝਰ ਦੇ ਕਤਲ ਤੋਂ ਬਾਅਦ ਅੰਮ੍ਰਿਤਸਰ 'ਚ ਲੱਗੇ ਖ਼ਾਲਿਸਤਾਨੀ ਨਾਅਰੇ, RAW ਦਾ ਦਫ਼ਤਰ ਘੇਰਨ ਜਾਂਦੇ ਹਿਰਾਸਤ 'ਚ ਲਏ ਆਗੂ


ਦੱਸ ਦਈਏ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿੱਚ ਲੰਗਰ ਘੁਟਾਲੇ ਦੀ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਜਿਥੇ ਪਹਿਲਾਂ 62 ਲੱਖ ਦਾ ਘੁਟਾਲ਼ਾ ਸਾਹਮਣੇ ਆਇਆ ਸੀ, ਉੱਥੇ  ਹੀ ਹੁਣ ਇਹ ਵੱਧ ਕੇ 1 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਲੰਗਰ ਵਿਖੇ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿੱਕਰੀ, ਮਾਂਹ ਤੇ ਝੋਨੇ, ਚੋਕਰ ਰੂਲਾ ਚੜ੍ਹਾਵੇ ਦੀ ਕੀਤੀ ਗਈ ਨਿਲਾਮੀ ਅਤੇ ਵਿੱਕਰੀ ਵਿੱਚ ਤਕਰੀਬਨ ਇੱਕ ਕਰੋੜ ਦੀ ਹੇਰਾਫੇਰੀ ਸਾਹਮਣੇ ਆਈ ਹੈ। ਇਸ ਦੀ ਹੁਣ ਵੀ ਪੜਤਾਲ ਚੱਲ ਰਹੀ ਹੈ।


ਜ਼ਿਕਰਜੋਗ ਹੈ ਕਿ SGPC ਦੇ ਫਲਾਇੰਗ ਵਿਭਾਗ ਵੱਲੋਂ 2 ਸਟੋਰਕੀਪਰਾਂ ਨੂੰ ਸਸਪੈਂਡ ਕਰਕੇ ਉਨ੍ਹਾਂ ਤੋਂ ਲੱਖਾਂ ਰੁਪਏ ਵਸੂਲਣ ਦੇ ਨਿਰਦੇਸ਼ ਦਿੱਤੇ ਸਨ। ਪਰ ਹੁਣ ਤੱਕ ਕੋਈ ਵੀ ਰਕਮ ਨਾ ਜਮ੍ਹਾ ਕਰਵਾਉਣ ਤੋਂ ਬਾਅਦ ਹੁਣ ਕਮੇਟੀ ਵੱਲੋਂ ਘੁਟਾਲੇ ਦੇ ਸਮੇਂ ਦੌਰਾਨ ਜਿੰਨੇ ਵੀ ਮੈਨੇਜਰ ਨੇ ਵਾਊਚਰਾਂ ‘ਤੇ ਹਸਤਾਖ਼ਰ ਕੀਤੇ ਹਨ ਉਨ੍ਹਾਂ ਸਾਰੀਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਕਮੇਟੀ ਵੱਲੋਂ ਦਿੱਤੇ ਗਏ ਹਨ,ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਬਣਦੀ ਰਕਮ ਜਲਦ ਤੋਂ ਜਲਦ ਜੰਮਾ ਕਰਵਾਈ ਜਾਵੇ।


ਇਹ ਵੀ ਪੜ੍ਹੋ: ਮੁੱਖ ਸਕੱਤਰ ਪੰਜਾਬ ਦੀ ਜ਼ਿੰਮੇਵਾਰੀ ਸਾਂਭਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕਿਹਾ - ਸਰਬਤ ਦੇ ਭਲੇ ਦੀ ਅਰਦਾਸ ਕਰਨ ਤੇ ਦਿਨ-ਰਾਤ ਇੱਕ ਕਰਕੇ ਕੰਮ....