ਪੜਚੋਲ ਕਰੋ

ਦਰਬਾਰ ਸਾਹਿਬ ਤੇ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਰੱਖੇ: ਐਡਵੋਕੇਟ ਧਾਮੀ

Punjab News: ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸੀਸ ਮਹਿਲ ਵਿਖੇ ਪੁੱਜੇ।

Punjab News: ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸੀਸ ਮਹਿਲ ਵਿਖੇ ਪੁੱਜੇ।

ਇਸ ਦੌਰਾਨ ਉਨ੍ਹਾਂ ਨੇ ਈਮੇਲ ਰਾਹੀਂ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ ਤੇ ਸਰਕਾਰ ਕੁਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਰਬਾਰ ਸਾਹਿਬ 'ਤੇ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਲੋਕੇ ਸਾਜ਼ਿਸ਼ ਘਾੜਿਆਂ ਦਾ ਲੋਕਾਂ ਨੂੰ ਪਤਾ ਲੱਗ ਸਕੇ।

ਧਾਮੀ ਨੇ ਕਿਹਾ ਕਿ ਬੇਸ਼ੱਕ ਪਿਛਲੇ ਪੰਜ ਦਿਨ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪ੍ਰੰਤੂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੇ ਵਿੱਚ ਕੋਈ ਕਮੀਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉਹ ਧਾਰਮਿਕ ਅਸਥਾਨ ਹੈ ਜਿੱਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਤੇ ਇੱਥੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਦਾ ਹੈ। ਇਸ ਲਈ ਜਿੱਥੇ ਸਿੱਖ ਲਗਾਤਾਰ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜਦੇ ਹਨ ਉੱਥੇ ਹੀ ਬਾਕੀ ਦੇ ਧਰਮਾਂ ਦੇ ਲੋਕ ਵੀ ਉਸੇ ਤਰ੍ਹਾਂ ਲਗਾਤਾਰ ਸੰਗਤੀ ਰੂਪ ਚ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੇ ਹਨ। 

ਐਡਵੋਕੇਟ ਧਾਮੀ ਨੇ ਕਿਹਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਤੇ ਇਹਨਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉਹਨਾਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ 'ਤੇ ਮਿਲ ਕੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਹੈ। ਤੇ ਸਰਕਾਰ ਨੂੰ ਇਸ ਵਿੱਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰ ਦਾ ਕਰਨ ਵਾਲਾ ਉਹ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਇਹ ਸ਼ਤਾਬਦੀਆਂ ਮਨਾਉਣ ਲਈ ਸਹਿਯੋਗ ਦੇਵੇ, ਧਾਰਮਿਕ ਸਥਾਨਾਂ ਤੇ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਤੋਂ ਇਲਾਵਾ ਸਾਰਾ ਬੁਨਿਆਦੀ ਢਾਂਚਾ ਠੀਕ ਕਰੇ ਤਾਂ ਜੋ ਸੰਗਤਾਂ ਨੂੰ ਗੁਰ ਅਸਥਾਨਾਂ ਤੇ ਪੁੱਜਣ ਸਮੇਂ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ  ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget