bandi Singhs : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕੇਵਲ ਸਿੱਖਾਂ ਦਾ ਮਸਲਾ ਨਹੀਂ, ਸਾਰੇ ਧਰਮਾਂ ਦੇ ਇਨਸਾਫ਼ ਪਸੰਦ ਲੋਕ ਜੋ ਮਨੁੱਖੀ ਹੱਕਾਂ ਦੇ ਹਿਤੈਸ਼ੀ ਨੇ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਆਵਾਜ਼ ਬੁਲੰਦ ਕਾਰਨ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ ਸੀ। ਇਹ ਰੋਸ ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਕੀਤਾ ਗਿਆ ਸੀ। ਇਸ ਮਾਰਚ 'ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਵੱਡੀ ਗਿਣਤੀ ’ਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਗਏ ਖਾਲਿਸਤਾਨੀ ਨਾਅਰੇ ,ਗੁਰਪੰਤ ਸਿੰਘ ਪੰਨੂ ਨੇ ਸ਼ੇਅਰ ਕੀਤੀ ਵੀਡੀਓ
ਉਨ੍ਹਾਂ ਕਿਹਾ ਸੀ ਕਿ ਕਿ ਪੰਜਾਬ ਦੇ ਕਈ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ 25 ਤੋਂ 30 ਸਾਲਾਂ ਤੋਂ ਬੰਦ ਹਨ। ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਪ੍ਰਧਾਨ ਮੰਤਰੀ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ਼ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।