ਪੜਚੋਲ ਕਰੋ

ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ SGPC ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਅੰਮ੍ਰਿਤਸਰ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

 
ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।
 
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।

ਟਾਪ ਹੈਡਲਾਈਨ

Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget