'ਤੁਸੀਂ ਐਨਾਂ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਵੱਧ ਹੈ', SGPC ਪ੍ਰਧਾਨ ਨੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤੁਸੀਂ ਐਨਾਂ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ।
Punjab news: ਸਿੱਖ ਗੁਰਦੁਆਰਾ ਕਾਨੂੰਨ 1925 ’ਚ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਸੋਧ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਤਕਰਾਰ ਜਾਰੀ ਹੈ।
ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦਿਆਂ ਕਿਹਾ ਕਿ .@BhagwantMann ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।ਤੁਸੀਂ ਐਨਾਂ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ।ਪਰ ਮੈਂ ਤੁਹਾਨੂੰ ਇਹ ਨਹੀਂ ਪੁੱਛਾਂਗਾ ਕਿ ਤੁਸੀਂ ਪੰਜਾਬੀਆਂ ਦੇ ਪੈਸੇ 'ਤੇ ਉੱਡਦੇ ਹੈਲੀਕਾਪਟਰ 'ਤੇ ਦਿੱਲੀ ਨੂੰ ਕਿਉਂ ਜਾਂਦੇ ਹੋ।
ਇਹ ਵੀ ਪੜ੍ਹੋ: SGPC ਪ੍ਰਧਾਨ ਅਕਾਲੀ ਦਲ ਦੇ ਦਫ਼ਤਰ 'ਚ ਤਲਬ, ਪ੍ਰਧਾਨ ਜੀ ਵੱਲੋਂ ਕੱਲ੍ਹ ਪੜ੍ਹ ਕੇ ਸੁਣਾਇਆ ਜਾਵੇਗਾ ਬਾਦਲ ਪਰਿਵਾਰ ਦਾ ਫੈਸਲਾ -ਮਾਨ
.@BhagwantMann ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।ਤੁਸੀਂ ਐਨਾਂ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ।ਪਰ ਮੈਂ ਤੁਹਾਨੂੰ ਇਹ ਨਹੀਂ ਪੁੱਛਾਂਗਾ ਕਿ ਤੁਸੀਂ ਪੰਜਾਬੀਆਂ ਦੇ ਪੈਸੇ 'ਤੇ ਉੱਡਦੇ ਹੈਲੀਕਾਪਟਰ 'ਤੇ ਦਿੱਲੀ ਨੂੰ ਕਿਉਂ ਜਾਂਦੇ ਹੋ।
— Harjinder Singh Dhami (@SGPCPresident) June 25, 2023
ਜ਼ਿਕਰਯੋਗ ਹੈ ਕਿ ਸਿੱਖ ਗੁਰਦੁਆਰਾ ਕਾਨੂੰਨ 1925 ’ਚ ਸੋਧ ਦੇ ਮਾਮਲੇ ਨੂੰ ਲੈ ਕੇ ਭਲਕੇ ਇਸੇ ਮੁੱਦੇ ’ਤੇ ਵਿਚਾਰ ਕਰਨ ਲਈ ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
ਐਤਵਾਰ ਨੂੰ ਅਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐੱਸਜੀਪੀਸੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜੋ ਇਸ ਆਮ ਇਜਲਾਸ ’ਚ ਲੋੜ ਪੈਣ ’ਤੇ ਪੁਰਾਤਨ ਰਵਾਇਤਾਂ ਮੁਤਾਬਕ ਸਖ਼ਤ ਫ਼ੈਸਲੇ ਲੈਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਿੱਖ ਰਹੁ-ਰੀਤਾਂ ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਹਰ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਸਬੰਧੀ ਜੋ ਵੀ ਕਰਨਾ ਪਿਆ ਸਿੱਖ ਆਗੂਆਂ ਨਾਲ ਵਿਚਾਰ ਕਰ ਕੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, '...ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ'