ਬੀਬੀ ਜਾਗੀਰ ਕੌਰ ਦੀ ਟਵਿਟਰ ਨੂੰ ਅਪੀਲ, ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਪੋਸਟਾਂ ਨਾ ਪਾਵੇ
ਬੀਬੀ ਜਾਗੀਰ ਕੌਰ ਨੇ ਕਿਹਾ ਕਿ ਦਿੱਲੀ ਦੇ ਪੰਜਾਬੀ ਬਾਗ 'ਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਬਣਾਇਆ ਗਿਆ ਹੈ। ਜਿਸ ਨੂੰ ਦਿੱਲੀ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਵਿਰੋਧ ਕਰਨ 'ਤੇ ਢਾਹਿਆ ਜਾ ਰਿਹਾ ਹੈ।
ਅੰਮ੍ਰਿਤਸਰ: ਐਸਜੀਪੀਸੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸੋਚੀ ਸਮਝੀ ਚਾਲ ਤਹਿਤ ਸਿੱਖ ਕੌਮ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬੀਬੀ ਜਾਗੀਰ ਕੌਰ ਨੇ ਕਿਹਾ ਕਿ ਦਿੱਲੀ ਦੇ ਪੰਜਾਬੀ ਬਾਗ 'ਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਬਣਾਇਆ ਗਿਆ ਹੈ। ਜਿਸ ਨੂੰ ਦਿੱਲੀ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਵਿਰੋਧ ਕਰਨ 'ਤੇ ਢਾਹਿਆ ਜਾ ਰਿਹਾ ਹੈ। ਬੀਬੀ ਜਾਗੀਰ ਕੌਰ ਨੇ ਕਿਹਾ ਕਿ 1984 'ਚ ਹੋਏ ਕਤਲੇਆਮ ਤੇ ਵੈੱਬ ਸੀਰੀਜ਼ ਗ੍ਰਹਿਣੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ 'ਚ ਸਿੱਖਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬੀਬੀ ਜਾਗੀਰ ਕੌਰ ਨੇ ਕਿਹਾ ਕਿ ਡਿਜ਼ਨੀ ਹੌਟ ਸਟਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਕਿ ਸੈਂਸਰ ਬੋਰਡ 'ਚ ਇਕ ਸਿੱਖ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਜ਼ਿੰਮੇਵਾਰ ਸੰਸਥਾ ਹੈ ਇਸ ਲਈ ਟਵਿਟਰ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਤੋਂ ਬਾਜ ਆਉਣ। ਉਨ੍ਹਾਂ ਕਿਹਾ ਕਿ ਟਵਿਟਰ 'ਤੇ ਸਿੱਖਾਂ ਦੇ ਖਿਲਾਫ ਨਫ਼ਰਤ ਭਰੀ ਪੋਸਟ ਪਾਈ ਜਾਂਦੀ ਹੈ, ਖਬਰਾਂ ਪੋਸਟ ਕੀਤੀਆਂ ਜਾਂਦੀਆਂ ਹਨ। ਐਸਜੀਪੀਸੀ ਵੱਲੋਂ 2 ਵਾਰ ਟਵਿਟਰ ਨੂੰ ਚਿੱਠੀ ਸਿਖੀ ਗਈ ਹੈ ਪਰ ਟਵਿਟਰ ਦਾ ਕੋਈ ਜਵਾਬ ਨਹੀਂ ਆਇਆ ਤੇ ਹੁਣ ਕੇਂਦਰ ਸਰਕਾਰ ਵੱਲੋਂ ਕੀਤੇ ਬਦਲਾਅ ਦੇ ਚੱਲਦਿਆਂ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।