Punjab news: ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਤੇ SGPC ਆਹਮੋ-ਸਾਹਮਣੇ, ਪ੍ਰਧਾਨ ਨੇ ਕਿਹਾ ਤੁਹਾਡਾ ਕੋਈ ਹੱਕ ਨਹੀਂ, ਕੌਮ ਕਰੇਗੀ ਫੈਸਲਾ
Gurbani broadcast issue : ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CM ਮਾਨ ਦੇ ਗੁਰਬਾਣੀ ਪ੍ਰਸਾਰਣ ਦੇ ਫੈਸਲੇ 'ਤੇ ਪਲਟਵਾਰ ਕਰਦਿਆਂ ਕਿਹਾ ਕਿ...
Gurbani broadcast issue: ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਸਭ ਤੋਂ ਵੱਡਾ ਮਾਮਲਾ ਸ੍ਰੀ ਦਰਬਾਰ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਉਠਾਇਆ ਜਾਵੇਗਾ। ਪਿਛਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਦੱਸਿਆ ਸੀ ਕਿ “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ੍ਹ ਇੱਕ ਇਤਿਹਾਸਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ੍ਹ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”
ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CM ਮਾਨ ਦੇ ਗੁਰਬਾਣੀ ਪ੍ਰਸਾਰਣ ਦੇ ਫੈਸਲੇ 'ਤੇ ਪਲਟਵਾਰ ਕਰਦਿਆਂ ਕਿਹਾ ਕਿ ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ, ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ 'ਚ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ।
ਐਡਵੋਕੇਟ ਧਾਮੀ ਨੇ ਸੀਐਮ ਮਾਨ ਨੂੰ ਕਿਹਾ ਕਿ ਤੁਸੀਂ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ, ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ। ਇਹ ਕਾਰਜ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿੱਚ ਪਾਉਣ ਤੋਂ ਬਾਜ ਆਓ। ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਿਆਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।’’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।