Sultanpuri sikh riots case: 1984 ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ।


ਉੱਥੇ ਹੀ ਦਿੱਲੀ ਅਦਾਲਤ ਦੇ ਇਸ ਫੈਸਲੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।


ਇਹ ਵੀ ਪੜ੍ਹੋ: Kisan Rin Portal: ਕਿਸਾਨਾਂ ਲਈ ਖੁਸ਼ਖਬਰੀ! ਕੇਂਦਰ ਸਰਕਾਰ ਵੱਲੋਂ ਨਵਾਂ ਪੋਰਟਲ ਲਾਂਚ, ਇੰਝ ਉਠਾਓ ਫਾਇਦਾ


ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ।


ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sultanpur Sikh Riots Case: ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਕੀਤਾ ਬਰੀ