ਪੜਚੋਲ ਕਰੋ
Advertisement
SGPC ਵਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਧਰਨਾ, ਮੰਗ ਪੱਤਰ ਸੌਂਪ ਕਰਾਸ ਪਰਚੇ ਰੱਦ ਕਰਨ ਦੀ ਕੀਤੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੁਝ ਹੋਰ ਸਾਥੀਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਕੁਝ ਸਮੇਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ।ਇਹ ਮੰਗ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕੀਤੇ ਗਏ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਹੀ ਕੀਤੇ ਗਏ ਕਰਾਸ ਪਰਚੇ ਰੱਦ ਕਰਵਾਉਣ ਲਈ ਦਿੱਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਬੀਤੇ ਦਿਨੀਂ ਅਖੌਤੀ ਸਤਿਕਾਰ ਕਮੇਟੀ ਦੇ ਜਿਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਸੀ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਨੂੰ ਮੰਦ ਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ।
ਲੌਂਗੋਵਾਲ ਨੇ ਕਿਹਾ, "ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਖੁਲ੍ਹੇਆਮ ਵਿਚਰਨ ਦਿੱਤਾ ਜਾ ਰਿਹਾ ਹੈ। ਇਸ ਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇਹ ਲੋਕ ਪੁਲਿਸ ਕਮਿਸ਼ਨਰ ਅਤੇ ਹੋਰ ਆਲ੍ਹਾ ਪੁਲਿਸ ਅਧਿਕਾਰੀਆਂ ਨੂੰ ਸ਼ਰ੍ਹੇਆਮ ਮਿਲ ਰਹੇ ਹਨ, ਪਰੰਤੂ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ।"
ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਸਾਫ਼ ਪ੍ਰਗਟ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਗਿਆ ਕਰਾਸ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement