ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਪਹਿਲਾਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਦੌਰਾਨ ਹੁਣ ਕਮੇਟੀ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ।
ਦੱਸ ਦੇਈਏ ਕਿ ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਨ। ਬਹਾਲ ਕੀਤੇ ਜਾਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਇਹ ਸਾਰੇ 523 ਮੁਲਾਜ਼ਮ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ ਗਏ ਸੀ। ਜਦੋਂ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਜਭਾਰ ਸੰਭਾਲਿਆ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ 'ਤੇ ਬੇਨਿਯਮੀਆਂ ਦੇ ਇਲਜ਼ਾਮ ਲੱਗੇ ਸਨ। ਇਸ ਲਈ ਇਨ੍ਹਾਂ ਨੂੰ ਫਾਰਗ ਕਰ ਦਿੱਤਾ ਗਿਆ ਸੀ।