ਅੰਮ੍ਰਿਤਸਰ: ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਸੌਂਪਣ ਮਗਰੋਂ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੁੱਧਵਾਰ ਨੂੰ ਹੋਈ ਇਕੱਤਰਤਾ ਵਿੱਚ ਇਹ ਫੈਸਲਾ ਲਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅਗਲੀ ਕਾਰਵਾਈ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਸੀ। ਦੂਜੇ ਪਾਸੇ ਕਾਂਗਰਸ ਇਸ ਨੂੰ ਡਰਾਮਾ ਕਰਾਰ ਦੇ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸੀਬੀਆਈ ਕੇਂਦਰ ਸਰਕਾਰ ਅਧੀਨ ਕੰਮ ਕਰਦੀ ਹੈ ਜਿਸ ਵਿੱਚ ਅਕਾਲੀ ਦਲ ਭਾਈਵਾਲ ਹੈ। ਇਸ ਲਈ ਸਭ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ।
ਬੇਅਦਬੀ ਮਾਮਲਿਆਂ ਬਾਰੇ ਕਲੋਜ਼ਰ ਰਿਪੋਰਟ 'ਤੇ ਸ਼੍ਰੋਮਣੀ ਕਮੇਟੀ ਦਾ ਐਕਸ਼ਨ
ਏਬੀਪੀ ਸਾਂਝਾ
Updated at:
18 Jul 2019 11:44 AM (IST)
ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਸੌਂਪਣ ਮਗਰੋਂ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੁੱਧਵਾਰ ਨੂੰ ਹੋਈ ਇਕੱਤਰਤਾ ਵਿੱਚ ਇਹ ਫੈਸਲਾ ਲਿਆ ਗਿਆ।
- - - - - - - - - Advertisement - - - - - - - - -