ਪੜਚੋਲ ਕਰੋ

ਵਾਤਾਵਰਨ ਲਈ SGPC ਦਾ ਵੱਡਾ ਫੈਸਲਾ, ਗੁਰਦੁਆਰਿਆਂ ਦੇ ਨਾਲ ਲੱਗਦੀ 1-1 ਏਕੜ ਜ਼ਮੀਨ 'ਤੇ ਲਾਇਆ ਜਾਵੇਗਾ ਜੰਗਲ

ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ। ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ। ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪ੍ਰਿੰ: ਸੁਰਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਹੋਵੇਗੀ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਹੋਈ ਹੈ।

ਅਜਿਹੀਆਂ ਐਪਸ ਨੂੰ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਲਦ ਹੀ ਸਿੰਘ ਸਾਹਿਬਾਨ ਦੀ ਨਿਗਰਾਨੀ ਹੇਠ ਨਿਤਨੇਮ, ਸੁੰਦਰ ਗੁਟਕਾ ਸਾਹਿਬ ਸਮੇਤ ਹੋਰ ਪਾਵਨ ਗੁਰਬਾਣੀ ਦਾ ਮਿਲਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਐਪ ਤਿਆਰ ਕੀਤੀ ਜਾਵੇਗੀ। ਇਸ ਵਿਚ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਵੀ ਹੋਵੇਗੀ। ਜੇਕਰ ਕੋਈ ਹੋਰ ਵੀ ਨਿੱਜੀ ਐਪ ਲਈ ਪ੍ਰਵਾਨਗੀ ਮੰਗੇਗਾ ਤਾਂ ਨਿਯਮਾਂ ਅਨੁਸਾਰ ਉਸ ਨੂੰ ਡਾਟਾ ਮੁਹੱਈਆ ਕਰਵਾਇਆ ਜਾਵੇਗਾ।

 ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਪੁਰਾਤਨ ਰਵਾਇਤ ਅਨੁਸਾਰ ਸਾਲਾਨਾ ਇਤਿਹਾਸਕ ਕਾਨਫਰੰਸ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਪਹਿਲੀ ਕਾਨਫਰੰਸ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ ਨੇ ਇਹ ਮੰਗ ਕੀਤੀ ਹੈ ਜਿਸ ਅਨੁਸਾਰ ਚਾਰਟਰਡ ਜਹਾਜ਼ ਰਾਹੀਂ ਸਿੱਖ ਮਰਯਾਦਾ ਅਨੁਸਾਰ ਪਾਵਨ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਦੇ ਸਢੌਰਾ ’ਚ ਪੀਰ ਬੁੱਧੂ ਸ਼ਾਹ ਦੀ ਇਤਿਹਾਸਕ ਹਵੇਲੀ ਨੂੰ ਵੀ ਸੰਭਾਲਿਆ ਜਾਵੇਗਾ। 

 ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਵੀ ਸਖ਼ਤ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ।

ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
Advertisement
ABP Premium

ਵੀਡੀਓਜ਼

111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂਅਰਵਿੰਦ ਕੇਜਰੀਵਾਲ 'ਤੇ  ਹਮਲਾ ਕਰਨ ਲਈ ਆਏ ਗੁੰਡੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?
Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ
Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Embed widget